District NewsMalout News

ਸਿੱਖਿਆ ਵਿਭਾਗ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਟੀਮ ਵੱਲੋਂ ਕੱਢੀ ਗਈ ਜਾਗਰੂਕਤਾ ਰੈਲੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਚੋਣ ਕਮਿਸ਼ਨਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਦੀਆ ਹਦਾਇਤਾਂ ਅਨੁਸਾਰ ਰਿਟਰਨਿੰਗ ਅਫ਼ਸਰ ਗਿੱਦੜਬਾਹਾ ਡਾ. ਅਜੀਤਪਾਲ ਸਿੰਘ ਚਹਿਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼੍ਰੀ ਕਪਿਲ ਸ਼ਰਮਾ ਦੇ ਸਹਿਯੋਗ ਨਾਲ ਸਵੀਪ ਟੀਮ 084 ਗਿੱਦੜਬਾਹਾ ਵੱਲੋਂ 01 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸੰਬੰਧੀ ਬੀ.ਐਲ.ਓ ਸ਼੍ਰੀ ਜਗਮੀਤ ਸਿੰਘ ਅਤੇ ਜਸਵੀਰ ਸਿੰਘ ਡੈਡੀਕੇਟਿਡ ਏ.ਈ.ਆਰ.ਓ ਦੀ ਹਾਜ਼ਰੀ ਵਿੱਚ ਸ.ਸ.ਸ.ਸ. ਸਕੂਲ ਕਰਾਈਵਾਲਾ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਪਿੰਡ ਕਰਾਈਵਾਲਾ ਵਿਖੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।

ਇਸ ਜਾਗਰੂਕਤਾ ਰੈਲੀ ਵਿੱਚ ਬੱਚਿਆਂ ਵੱਲੋਂ ਸਲੋਗਨਾਂ ਰਾਹੀਂ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ, ਲਾਲਚ ਤੋਂ ਮਤਦਾਨ ਕਰਨ ਦੀ ਅਪੀਲ ਕੀਤੀ ਗਈ। ਇਸ ਦੌਰਾਨ ਸਕੂਲ ਇੰਚਾਰਜ ਸ੍ਰੀ ਕੁਲਵਿੰਦਰ ਸਿੰਘ ਅਤੇ ਸਮੂਹ ਸਟਾਫ਼ ਵੀ ਹਾਜ਼ਿਰ ਸੀ।

Author : Malout Live

Back to top button