ਵੱਖ-ਵੱਖ ਥਾਣਿਆਂ ਵਿੱਚ 04 ਮੁਕੱਦਮੇ ਦਰਜ ਕਰ 01 ਕਿਲੋ ਅਫੀਮ , 1150 ਨਸ਼ੀਲੀਆਂ ਗੋਲੀਆਂ, 10 ਨਸ਼ੀਲੀਆਂ ਸ਼ੀਸ਼ੀਆਂ ਅਤੇ ਇਕ ਕਾਰ ਸਮੇਤ 05 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

,

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸ੍ਰ. ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਮੁਹਿੰਮ ਵਿੱਢੀ ਹੋਈ ਹੈ। ਜਿਸ ਦੇ ਤਹਿਤ ਪੁਲਿਸ ਦੀਆਂ ਅਲੱਗ-ਅਲੱਗ ਟੁਕੜੀਆਂ ਦੁਆਰਾ ਜਿੱਥੇ ਸ਼ੱਕੀ ਪੁਰਸ਼ਾਂ ਦੇ ਟਿਕਾਣਿਆਂ ਤੇ ਸਰਚ ਅਪ੍ਰੇਸ਼ਨ ਚਲਾਏ ਜਾ ਰਹੇ ਹਨ, ਉੱਥੇ ਹੀ ਰਾਤ ਦਿਨ ਨਾਕਾਬੰਦੀ ਕਰ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਸ. ਰਮਨਦੀਪ ਸਿੰਘ ਭੁੱਲਰ ਐੱਸ.ਪੀ. (ਡੀ) ਅਤੇ ਸ਼੍ਰੀ ਰਾਜੇਸ਼ ਸਨੇਹੀ ਬੱਤਾ ਡੀ.ਐੱਸ.ਪੀ (ਡੀ) ਦੀ ਅਗਵਾਈ ਹੇਠ ਜਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ 04 ਮੁਕੱਦਮਿਆਂ ਨੂੰ ਦਰਜ ਕਰ 01 ਕਿਲੋ ਅਫੀਮ, 1150 ਨਸ਼ੀਲੀਆਂ ਗੋਲੀਆਂ, 10 ਨਸ਼ੇ ਵਾਲੀਆਂ ਸ਼ੀਸ਼ੀਆਂ ਅਤੇ ਇੱਕ ਕਾਰ ਸਮੇਤ 05 ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਕੇਸ ਨੰਬਰ 01

       ਐੱਸ.ਆਈ ਰਮਨ ਕੁਮਾਰ ਇੰਚਾਰਜ ਸੀ.ਆਈ.ਏ ਦੀ ਨਿਗਰਾਨੀ ਹੇਠ ਏ.ਐੱਸ.ਆਈ ਰਛਪਾਲ ਸਿੰਘ ਅਤੇ ਪੁਲਿਸ ਪਾਰਟੀ ਵੱਲੋਂ ਗਸ਼ਤ ਵਾ ਚੈਕਿੰਗ ਦੇ ਸੰਬੰਧ ਵਿੱਚ ਬਠਿੰਡਾ ਮਲੋਟ ਬਾਈਪਾਸ ਨਜ਼ਦੀਕ ਇੱਕ ਸ਼ੱਕੀ ਨੌਜਵਾਨ ਨੂੰ ਰੋਕ ਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਅਪਾਣਾ ਨਾਮ ਬਿਨੋਦ ਕੁਮਾਰ ਪੁੱਤਰ ਗੁਲਾਬ ਯਾਦਵ ਵਾਸੀ ਮਦਨਦੀਨ ਝਾਰਖੰਡ ਦੱਸਿਆ ਜਿਸ ਦੀ ਤਲਾਸ਼ੀ ਲੈਣ ਤੇ ਉਸ ਪਾਸੋਂ ਮੋਮੀ ਲਿਫਾਫੇ ਵਿੱਚੋਂ ਇੱਕ ਕਿਲੋ ਅਫੀਮ ਬ੍ਰਾਮਦ ਹੋਈ। ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 130 ਮਿਤੀ 02.08.2023 ਅ/ਧ 18 ਸੀ/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਦਰਜ਼ ਕਰ ਅਗਲੇਰੀ ਕਾਰਵਾਈ ਕੀਤੀ ਸ਼ੁਰੂ। ਕੇਸ ਨੰਬਰ 02

          ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਪਾਰਟੀ ਵੱਲੋਂ ਗਸ਼ਤ ਵਾ ਚੈਕਿੰਗ ਦੇ ਸੰਬੰਧ ਵਿੱਚ ਮੋੜ ਰੋਡ ਗੋਬਿੰਦ ਨਗਰੀ ਦੇ ਨਜ਼ਦੀਕ ਇੱਕ ਨੌਜਵਾਨ ਤੋਂ ਸ਼ੱਕ ਦੇ ਅਧਾਰ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਖੜਕ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਬੂਰਵਾਲਾ, ਜਿਲ੍ਹਾ ਫਾਜਿਲਕਾਂ ਦੱਸਿਆਂ ਜਿਸ ਤੇ ਪੁਲਿਸ ਵੱਲੋਂ ਉਸਦੇ ਪਾਸ ਝੋਲਾ ਪਲਾਸਟਿਕ ਦੀ ਤਲਾਸ਼ੀ ਲਈ ਤਾਂ ਉਸ ਵਿੱਚ 950 ਨਸ਼ੀਲੀਆਂ ਗੋਲੀਆ ਮਾਰਕਾ Colovidol-100 SR Tramadol Hydrochloride ਬ੍ਰਾਮਦ ਹੋਈਆਂ। ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 131 ਮਿਤੀ 02.08.2023 ਅ/ਧ 22ਸੀ/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਵਿੱਖੇ ਦਰਜ਼ ਕੀਤਾ ਗਿਆ। ਕੇਸ ਨੰਬਰ 03

      ਥਾਣਾ ਸਦਰ ਮਲੋਟ ਪੁਲਿਸ ਪਾਰਟੀ ਵੱਲੋਂ ਗਸ਼ਤ ਵਾ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਸ਼੍ਰੀ ਮੁਕਤਸਰ ਸਾਹਿਬ ਤੋਂ ਫਾਜਿਲਕਾ ਬਾਈਪਾਸ ਤੇ ਮੌਜੂਦ ਸੀ ਤਾਂ ਪੁਲਿਸ ਪਾਰਟੀ ਵੱਲੋਂ ਇੱਕ ਨੌਜਵਾਨ ਜਿਸ ਦਾ ਨਾਮ ਗਗਨ ਪੁੱਤਰ ਵਿਨੋਦ ਕੁਮਾਰ ਵਾਸੀ ਮਲੋਟ ਨੂੰ 200 ਨਸ਼ੀਲੀਆਂ ਗੋਲੀਆਂ ਮਾਰਕਾ Colovidol-100 SR Tramadol Hydrochloride  ਸਮੇਤ ਕਾਬੂ ਕੀਤਾ ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 76 ਮਿਤੀ 02.08.2023 ਅ/ਧ 22ਬੀ/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਸਦਰ ਮਲੋਟ ਵਿੱਖੇ ਦਰਜ਼ ਕਰ ਅਗਲੇਰੀ ਕਾਰਵਾਈ ਕੀਤੀ ਸ਼ੁਰੂ। ਕੇਸ ਨੰਬਰ 04

     ਥਾਣਾ ਗਿੱਦੜਬਾਹਾ ਪੁਲਿਸ ਪਾਰਟੀ ਵੱਲੋਂ ਗਸ਼ਤ ਵਾ ਚੈਕਿੰਗ ਦੇ ਸੰਬੰਧ ਵਿੱਚ ਟਰੀਟਮੈਂਟ ਪਲਾਟ ਗਿੱਦੜਬਾਹਾ ਨਜ਼ਦੀਕ ਇੱਕ ਕਾਰ ਸ਼ੱਕ ਦੇ ਬਿਨ੍ਹਾ ਪਰ ਰੋਕ ਕੇ ਕਾਰ ਦੇ ਵਿੱਚ ਬੈਠੇ ਦੋਨਾਂ ਨੌਜਾਵਨਾਂ ਦਾ ਨਾਮ ਪੁੱਛਿਆ ਤਾਂ ਉਨਾਂ ਨੇ ਅਪਣਾ ਨਾਮ ਰਣਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਪਿਉਰੀ ਅਤੇ ਅਜੈ ਕੁਮਾਰ ਪੁੱਤਰ ਸੁਰਿੰਦਰ ਸਿੰਘ ਵਾਸੀ ਗਿੱਦੜਬਾਹਾ ਦੱਸਿਆ। ਉਹਨਾਂ ਪਾਸੋਂ 10 ਨਸ਼ੀਲੀਆਂ ਸ਼ੀਸ਼ੀਆਂ ਮਾਰਕਾ Chlorpheinraimne maleate & Codiene Phosphate syrups cocrex cough syrup And Codiene Phosphate & Chlorpheinraimne maleate syrup codistar cough syrup ਅਤੇ ਇੱਕ ਕਾਰ ਨੰਬਰੀ DL 4CAH 2942  HONDA CITY ਸਮੇਤ ਕਾਬੂ ਕਰ ਮੁਕੱਦਮਾ ਨੰਬਰ 96 ਮਿਤੀ 02.08.2023 ਅ/ਧ 22-61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਗਿੱਦੜਬਾਹਾ ਵਿਖੇ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਸ਼ੁਰੂ। Author: Malout Live