District NewsMalout News
10 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਕੀਤਾ ਕਾਬੂ
ਮਲੋਟ( ਸ਼੍ਰੀ ਮੁਕਤਸਰ ਸਾਹਿਬ):- ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਏ.ਐੱਸ.ਆਈ. ਜਗਦੀਸ਼ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ ਰਮੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਡੀ.ਸੀ.ਐੱਮ.ਸੀ ਗਾਂਧੀ ਨਗਰ ਵਿਖੇ ਮੌਜੂਦ ਸਨ, ਇਸੇ ਦੌਰਾਨ ਉਨ੍ਹਾਂ ਨੂੰ ਇਕ ਸ਼ੱਕੀ ਔਰਤ ਦਿਖਾਈ ਦਿੱਤੀ, ਜੋ ਪੁਲਿਸ ਨੂੰ ਦੇਖ ਕੇ ਘਬਰਾਅ ਗਈ ਅਤੇ ਹੱਥ ਵਿੱਚ ਫੜ੍ਹਿਆ ਪਲਾਸਟਿਕ ਦਾ ਮੋਮੀ ਲਿਫ਼ਾਫ਼ਾ ਸੜਕ ਦੇ ਕਿਨਾਰੇ ਸੁੱਟ ਦਿੱਤਾ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ‘ਤੇ ਉਕਤ ਔਰਤ ਨੂੰ ਰੋਕ ਕੇ ਥਾਣਾ ਸਿਟੀ ਦੇ ਏ.ਐੱਸ.ਆਈ ਜਗਦੀਸ਼ ਸਿੰਘ ਨੂੰ ਸੂਚਨਾ ਦਿੱਤੀ, ਜਿਨ੍ਹਾਂ ਨੇ ਮੌਕੇ ‘ਤੇ ਪਹੰੁਚ ਕੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੀ ਗਈ ਔਰਤ ਦੀ ਪਹਿਚਾਣ ਬਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਸ਼੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਥਾਣਾ ਸਿਟੀ ਪੁਲਿਸ ਨੇ ਉਕਤ ਔਰਤ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ