ਗਿੱਦੜਬਾਹਾ ਵਿੱਚ ਚੋਣ ਡਿਊਟੀ ਦੌਰਾਨ ਅਣਗਹਿਲੀ ਵਰਤਣ ਵਾਲੇ 10 ਅਧਿਆਪਕ ਮੁਅੱਤਲ

ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿੱਚ ਪੰਚਾਇਤੀ ਚੋਣਾਂ ਲਈ ਪਈਆਂ ਵੋਟਾਂ ਦੌਰਾਨ ਚੋਣ ਡਿਊਟੀ ਵਿੱਚ ਅਣਗਹਿਲੀ ਵਰਤਣ ਦੇ ਦੋਸ਼ ਹੇਠ ਚੋਣ ਵਿਭਾਗ ਵੱਲੋਂ 10 ਅਧਿਆਪਕਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿੱਚ ਪੰਚਾਇਤੀ ਚੋਣਾਂ ਲਈ ਪਈਆਂ ਵੋਟਾਂ ਦੌਰਾਨ ਚੋਣ ਡਿਊਟੀ ਵਿੱਚ ਅਣਗਹਿਲੀ ਵਰਤਣ ਦੇ ਦੋਸ਼ ਹੇਠ ਚੋਣ ਵਿਭਾਗ ਵੱਲੋਂ 10 ਅਧਿਆਪਕਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। 

ਉਪ ਮੰਡਲ ਮੈਜਿਸਟਰੇਟ-ਕਮ-ਰਿਟਰਨਿੰਗ ਅਫ਼ਸਰ ਗਿੱਦੜਬਾਹਾ ਜਸਪਾਲ ਸਿੰਘ ਵੱਲੋਂ ਜਾਰੀ ਪੱਤਰ ਅਨੁਸਾਰ ਮੁਅੱਤਲ ਕੀਤੇ ਗਏ ਅਧਿਆਪਕ ਵਾਰ-ਵਾਰ ਮੌਕਾ ਦੇਣ ’ਤੇ ਵੀ ਚੋਣ ਡਿਊਟੀ ’ਤੇ ਹਾਜ਼ਿਰ ਨਹੀਂ ਹੋਏ ਅਤੇ ਕੁਝ ਡਿਊਟੀ ਦਾ ਸਮਾਂ ਪੂਰਾ ਹੋਣ ਤੋਂ ਪਹਿਲਾਂ ਹੀ ਡਿਊਟੀ ਤੋਂ ਬਚਣ ਦੇ ਇਰਾਦੇ ਨਾਲ ਡਿਸਪੈਚ ਸੈਂਟਰ ਛੱਡ ਕੇ ਜਾਣ ਦੀ ਕੋਸ਼ਿਸ਼ ਕਰਦੇ ਪਾਏ ਗਏ। ਇਨ੍ਹਾਂ ਕਰਮਚਾਰੀਆਂ ਵੱਲੋਂ ਕੀਤੀ ਗਈ ਇਸ ਘੋਰ ਅਣਗਹਿਲੀ ਕਾਰਨ ਚੋਣਾਂ ਦਾ ਮਹੱਤਵਪੂਰਨ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਜਿਸ ਦੇ ਮੱਦੇਨਜ਼ਰ ਇਨ੍ਹਾਂ ਅਧਿਆਪਕਾਂ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

Author : Malout Live