ਵੋਟਿੰਗ ਸੈਂਟਰ ਦੇ 100 ਮੀਟਰ ਘੇਰੇ ਨੂੰ ਨੌ ਵਹੀਕਲ ਜੋਨ ਕੀਤਾ ਘੋਸ਼ਿਤ

ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ 21 ਦਸੰਬਰ 2024 ਨੂੰ ਕਰਵਾਈਆਂ ਜਾ ਰਹੀਆਂ ਨਗਰ ਪੰਚਾਇਤ ਬਰੀਵਾਲਾ ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਮਿਤੀ 21 ਦਸੰਬਰ 2024 ਨੂੰ ਨਗਰ ਪੰਚਾਇਤ ਬਰੀਵਾਲਾ ਦੀ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦਾ ਪ੍ਰਚਾਰ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ 21 ਦਸੰਬਰ 2024 ਨੂੰ ਕਰਵਾਈਆਂ ਜਾ ਰਹੀਆਂ ਨਗਰ ਪੰਚਾਇਤ ਬਰੀਵਾਲਾ ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਮਿਤੀ 21 ਦਸੰਬਰ 2024 ਨੂੰਨਗਰ ਪੰਚਾਇਤ ਬਰੀਵਾਲਾ ਦੀ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦਾ ਪ੍ਰਚਾਰ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਹੁਕਮ ਅਨੁਸਾਰ ਪੋਲਿੰਗ ਬੂਥਾਂ ਜਾਂ ਜਨਤਕ/ਨਿੱਜੀ ਜਗ੍ਹਾ ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕਾਂ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ-ਸ਼ਰਾਬਾ, ਹੁੱਲੜਬਾਜੀ ਨਹੀਂ ਕੀਤੀ ਜਾਵੇਗੀ।

ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਹੋਣ ਅਬਜ਼ਰਵਰ, ਪ੍ਰਸ਼ਾਸ਼ਨਿਕ/ਪੁਲਿਸ ਅਧਿਕਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਟਿੰਗ ਨਾਲ ਸੰਬੰਧਿਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਪ੍ਰਚਾਰ ਨਾਲ ਸੰਬੰਧਿਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ। ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀਂ ਲਗਾਏਗਾ। ਕੋਈ ਵੀ ਵਿਅਕਤੀ, ਸਿਵਾਏ ਭਾਰਤ ਚੋਣ ਕਮਿਸ਼ਨ, ਜਿਲ੍ਹਾ ਚੋਣ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਜਾਂ ਸਹਾਇਕ ਰਿਟਰਨਿੰਗ ਅਫ਼ਸਰ ਵੱਲੋਂ ਅਧਿਕਾਰਿਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ। ਜ਼ਿਲ੍ਹਾ ਮੈਜਿਸਟਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਨਗਰ ਪੰਚਾਇਤ ਬਰੀਵਾਲਾ ਦੀਆਂ ਚੋਣਾਂ ਲਈ ਵੋਟਿੰਗ ਸੈਂਟਰ ਦੇ 100 ਮੀਟਰ ਘੇਰੇ ਨੂੰ ਨੌ ਵਹੀਕਲ ਜੋਨ ਘੋਸ਼ਿਤ ਕੀਤਾ ਗਿਆ ਹੈ, ਇਸ ਸੈਂਟਰ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਪ੍ਰਾਈਵੇਟ ਵਹੀਕਲ ਦੇ ਆਉਣ ‘ਤੇ ਮਨਾਹੀ ਕੀਤੀ ਗਈ ਹੈ।

Author : Malout Live