ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀਆਂ ਯੋਗਸ਼ਾਲਾਵਾਂ ਵਿੱਚ ਲਗਾਈਆਂ ਜਾ ਰਹੀਆਂ ਹਨ ਰੋਜ਼ਾਨਾ 118 ਕਲਾਸਾਂ- ਯੋਗਾ ਕੋਆਰਡੀਨੇਟਰ

ਜਿਲ੍ਹੇ ਦੇ ਯੋਗਾ ਕੋਆਰਡੀਨੇਟਰ ਸੰਜੈ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਸੀ.ਐਮ ਦੀ ਯੋਗਸ਼ਾਲਾ ਦੇ ਬੈਨਰ ਹੇਠ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਯੋਗਾ ਕਰਵਾਇਆ ਜਾ ਰਿਹਾ ਹੈ ਤਾਂ ਜੋ ਇਹ ਆਪਣੇ ਆਪ ਨੂੰ ਸਿਹਤਮੰਦ ਰੱਖ ਸਕਣ। ਕੋਆਰਡੀਨੇਟਰ ਅਨੁਸਾਰ ਜਿਲ੍ਹੇ ਵਿੱਚ 21 ਮਾਹਿਰ ਯੋਗ ਟਰੇਨਰਾਂ ਵੱਲੋਂ ਯੋਗਸ਼ਾਲਾ ਵਿੱਚ 118 ਰੋਜ਼ਾਨਾ ਕਲਾਸਾਂ ਲਗਾ ਕੇ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਕੋਟਭਾਈ, ਮੰਡੀ ਲੱਖੇਵਾਲੀ, ਰਾਮਗੜ੍ਹ ਚੁੰਘਾ ਅਤੇ ਮਦਰਸਾ ਪਿੰਡ ਲੋਕਾਂ ਨੂੰ ਸਰੀਰਕ ਅਭਿਆਸ ਕਰਵਾਇਆ ਜਾ ਰਿਹਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹੇ ਦੇ ਯੋਗਾ ਕੋਆਰਡੀਨੇਟਰ ਸੰਜੈ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਸੀ.ਐਮ ਦੀ ਯੋਗਸ਼ਾਲਾ ਦੇ ਬੈਨਰ ਹੇਠ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਯੋਗਾ ਕਰਵਾਇਆ ਜਾ ਰਿਹਾ ਹੈ ਤਾਂ ਜੋ ਇਹ ਆਪਣੇ ਆਪ ਨੂੰ ਸਿਹਤਮੰਦ ਰੱਖ ਸਕਣ। ਕੋਆਰਡੀਨੇਟਰ ਅਨੁਸਾਰ ਜਿਲ੍ਹੇ ਵਿੱਚ 21 ਮਾਹਿਰ ਯੋਗ ਟਰੇਨਰਾਂ ਵੱਲੋਂ ਯੋਗਸ਼ਾਲਾ ਵਿੱਚ 118 ਰੋਜ਼ਾਨਾ ਕਲਾਸਾਂ ਲਗਾ ਕੇ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਕੋਟਭਾਈ, ਮੰਡੀ ਲੱਖੇਵਾਲੀ, ਰਾਮਗੜ੍ਹ ਚੁੰਘਾ ਅਤੇ ਮਦਰਸਾ ਪਿੰਡ ਲੋਕਾਂ ਨੂੰ ਸਰੀਰਕ ਅਭਿਆਸ ਕਰਵਾਇਆ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਹੈੱਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫ਼ਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ  cmdiyogsala.punjab.gov.in  ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫ਼ਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ। ਮਾਹਿਰ ਯੋਗ ਟ੍ਰੇਨਰ ਉਨ੍ਹਾਂ ਨੂੰ ਖੁੱਲ੍ਹੇ ਪਾਰਕਾਂ ਤੇ ਹੋਰ ਸਾਂਝੀ ਥਾਵਾਂ ਤੇ ਮੁਫ਼ਤ ਯੋਗ ਕਲਾਸਾਂ ਦੇਣਗੇ।

Author : Malout Live