District NewsMalout News
11 ਅਗਸਤ ਤੋਂ ਸ਼ੁਰੂ ਹੋਵੇਗੀ ਪੰਜਾਬ ਖੇਡ ਮੇਲੇ ਦੀ ਆਨਲਾਈਨ ਰਜਿਸਟ੍ਰੇਸ਼ਨ -ਮੀਤ ਹੇਅਰ
ਮਲੋਟ: ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪੰਜਾਬ ਖੇਡ ਮੇਲਾ 29 ਅਗਸਤ ਨੂੰ ਕਰਵਾਇਆ ਜਾਵੇਗਾ। ਅੱਜ ਪ੍ਰੈਸ ਕਾਨਫਰੰਸ ਦੌਰਾਨ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਇਸ ਸੰਬੰਧੀ ਐਲਾਨ ਕੀਤਾ ਗਿਆ। ਪਹਿਲੀ ਵਾਰ ਆਨਲਾਈਨ ਰਜਿਸਟ੍ਰੇਸ਼ਨ 11 ਅਗਸਤ ਤੋਂ ਸ਼ੁਰੂ ਹੋਵੇਗੀ।
ਜਿਸ ਦੇ ਅਨੁਸਾਰ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡ ਮੇਲਾ 29 ਅਗਸਤ ਨੂੰ ਹੋਵੇਗਾ। ਮੀਤ ਹੇਅਰ ਨੇ ਰਾਸ਼ਟਰਮੰਡਲ ਖੇਡਾਂ 2022 ਵਿਚ ਭਾਰਤ ਦਾ ਨਾਮ ਰੋਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਮੇਜਰ ਧਿਆਨ ਚੰਦ ਦੇ ਜਨਮ ਦਿਹਾੜੇ ‘ਤੇ 29 ਅਗਸਤ ਨੂੰ ਖੇਡ ਮੇਲਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਖੇਡ ਮੇਲੇ ਵਿੱਚ ਕਿਸੇ ਵੀ ਪਿੰਡ, ਕਸਬੇ ਜਾਂ ਸ਼ਹਿਰ ਦਾ ਖਿਡਾਰੀ ਹਿੱਸਾ ਲੈਣ ਤੋਂ ਨਹੀਂ ਰਹੇਗਾ।
Author: Malout Live