ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਸਣੇ ਪੰਜਾਬ ਦੇ 18 ਜਿਲ੍ਹੇ ਅਲਰਟ ਤੇ
ਪੰਜਾਬ ਵਿੱਚ ਠੰਡ ਦਾ ਅਸਰ ਲਗਾਤਾਰ ਦਿਖਾਈ ਦੇ ਰਿਹਾ ਹੈ। ਤਾਪਮਾਨ ਵਿੱਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸੇ ਦੌਰਾਨ ਮੌਸਮ ਵਿਭਾਗ ਵੱਲੋਂ ਅਗਲੇ ਆਉਣ ਵਾਲੇ ਦਿਨਾਂ ‘ਚ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ਵਿੱਚ ਕੋਹਰੇ ਲਈ ਅਲਰਟ ਜਾਰੀ ਕੀਤਾ ਗਿਆ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਵਿੱਚ ਠੰਡ ਦਾ ਅਸਰ ਲਗਾਤਾਰ ਦਿਖਾਈ ਦੇ ਰਿਹਾ ਹੈ। ਤਾਪਮਾਨ ਵਿੱਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸੇ ਦੌਰਾਨ ਮੌਸਮ ਵਿਭਾਗ ਵੱਲੋਂ ਅਗਲੇ ਆਉਣ ਵਾਲੇ ਦਿਨਾਂ ‘ਚ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ਵਿੱਚ ਕੋਹਰੇ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕਈ ਇਲਾਕਿਆਂ ਵਿਚ ਵਿਜ਼ੀਬਿਲਿਟੀ 50 ਤੋਂ 100 ਮੀਟਰ ਦੇ ਵਿਚ ਰਹਿ ਸਕਦੀ ਹੈ।
ਹਾਲਾਂਕਿ ਪੰਜਾਬ ਦੇ ਬਾਕੀ ਹਿੱਸਿਆਂ ਵਿਚ ਮੌਸਮ ਆਮ ਵਾਂਗ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸੇ ਤਰ੍ਹਾਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਸੀਤਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 5 ਡਿਗਰੀ ਤੋਂ ਹੇਠਾਂ ਜਾਣ ਦਾ ਅਨੁਮਾਨ ਲਗਾਇਆ ਗਿਆ ਹੈ।
Author : Malout Live