ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਦੌਰਾਨ 19 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ

ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 36 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਇੰਟਰਵਿਊ ਉਪਰੰਤ 19 ਪ੍ਰਾਰਥੀਆਂ ਨੂੰ ਰੋਜ਼ਗਾਰ ਮਿਲਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਦੇ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਗਰੋ ਇੰਡੀਗੋ ਪ੍ਰਾਈਵੇਟ ਲਿਮੀਟਿਡ, ਕਨੈਕਟ ਬਰਾਡਬੈਂਡ ਅਤੇ ਈ. ਕਾਰਟ (ਫਲਿੱਪ ਕਾਰਟ) ਵੱਲੋਂ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਲਈ ਗਈ।

ਪਲੇਸਮੈਂਟ ਕੈਂਪ ਦੌਰਾਨ 36 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਇੰਟਰਵਿਊ ਉਪਰੰਤ 19 ਪ੍ਰਾਰਥੀਆਂ ਨੂੰ ਰੋਜ਼ਗਾਰ ਮਿਲਿਆ।

Author : Malout Live