ਸ਼੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦੌਰਾਨ 20 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ-ਕਮ-ਸਵੈ-ਰੁਜ਼ਗਾਰ ਕੈਂਪ ਲਗਾਇਆ ਗਿਆ। 20 ਯੋਗ ਪ੍ਰਾਰਥੀਆਂ ਨੂੰ ਰੋਜ਼ਗਾਰ ਮਿਲਿਆ ਅਤੇ 6 ਪ੍ਰਾਰਥੀਆਂ ਵੱਲੋਂ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਲੋਨ ਸੰਬੰਧੀ ਅਪਲਾਈ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ-ਕਮ-ਸਵੈ-ਰੁਜ਼ਗਾਰ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਜਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਕੰਵਲਪੁਨੀਤ ਕੌਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਪੁਖਰਾਜ ਹੈੱਲਥ ਕੇਅਰ ਪ੍ਰਾਈਵੇਟ ਲਿਮ. ਕੰਪਨੀ ਵੱਲੋਂ ਵੈੱਲਨੈੱਸ ਐਡਵਾਈਜ਼ਰ ਦੀਆਂ ਅਸਾਮੀਆਂ ਲਈ ਬੇਰੁਜ਼ਗਾਰ ਪ੍ਰਾਰਥੀਆਂ ਦੇ ਇੰਟਰਵਿਊ ਲਏ ਗਏ।

ਪਲੇਸਮੈਂਟ ਕੈਂਪ ਦੌਰਾਨ 37 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ। ਇੰਟਰਵਿਊ ਉਪਰੰਤ 20 ਯੋਗ ਪ੍ਰਾਰਥੀਆਂ ਨੂੰ ਰੋਜ਼ਗਾਰ ਮਿਲਿਆ ਅਤੇ 6 ਪ੍ਰਾਰਥੀਆਂ ਵੱਲੋਂ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਲੋਨ ਸੰਬੰਧੀ ਅਪਲਾਈ ਕੀਤਾ ਗਿਆ।

Author : Malout Live