ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਜਲਦ ਹੀ ਖੁੱਲਣਗੇ 20 ਹੋਰ ਆਮ ਆਦਮੀ ਕਲੀਨਿਕ- ਡਾ. ਰੰਜੂ ਸਿੰਗਲਾ
ਸ਼੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਜ਼ਿਲ੍ਹੇ ਵਿੱਚ ਜਲਦ ਹੀ ਹੋਰ 20 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸੰਬੰਧ ਵਿੱਚ ਅੱਜ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਦਫ਼ਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 2 ਆਮ ਆਦਮੀ ਕਲੀਨਿਕ ਪਹਿਲਾਂ ਹੀ ਸਫ਼ਲਤਾ ਪੂਰਵਕ ਚੱਲ ਰਹੇ ਹਨ ਅਤੇ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 20 ਹੋਰ ਆਮ ਆਦਮੀ ਕਲੀਨਿਕ ਜਲਦ ਹੀ ਸ਼ੁਰੂ ਕੀਤੇ ਜਾ ਰਹੇ ਹਨ। ਇਸ ਸੰਬੰਧੀ ਉਹਨਾਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਆਮ ਆਦਮੀ ਕਲੀਨਿਕਾਂ ਦੇ ਸਮੁੱਚੇ ਕੰਮ ਨੂੰ 31 ਦਸੰਬਰ 2022 ਤੱਕ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਇਹਨਾਂ ਆਮ ਆਦਮੀ ਕਲੀਨਿਕਾਂ ਵਿੱਚ ਬਿਮਾਰੀਆਂ ਦੀ ਜਾਂਚ, ਕਲੀਨੀਕਲ ਟੈਸਟ ਅਤੇ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਈਆਂ ਜਾਣਗੀਆਂ ਅਤੇ ਇਹ ਸਾਰੀਆਂ ਸੇਵਾਵਾਂ ਬਿਲਕੁੱਲ ਮੁਫ਼ਤ ਉਪਲੱਬਧ ਹੋਣਗੀਆਂ। ਉਹਨਾਂ ਕਿਹਾ ਕਿ ਇਹਨਾਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 22 ਹੋ ਜਾਵੇਗੀ ਅਤੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਪੰਜਾਬ ਸਰਕਾਰ ਦੀ ਇਹ ਉਪਰਾਲਾ ਬਹੁਤ ਸ਼ਲਾਘਾਯੋਗ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲੇਗਾ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਵੇਂ ਸ਼ੁਰੂ ਕੀਤੇ ਜਾ ਰਹੇ 20 ਆਮ ਆਦਮੀ ਕਲੀਨਿਕਾਂ ਵਿੱਚ 17 ਆਮ ਆਦਮੀ ਕਲੀਨਿਕ ਪੇਂਡੂ ਖੇਤਰਾਂ ਵਿੱਚ ਸ਼ੁਰੂ ਕੀਤੇ ਜਾਣਗੇ ਅਤੇ 3 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੌਕੇ ਡਾ. ਕਿਰਨਦੀਪ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਭੁਪਿੰਦਰਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ, ਡਾ. ਪਵਨ ਮਿੱਤਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਲੰਬੀ, ਡਾ. ਦੀਪਕ ਰਾਏ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਸੀ.ਐੱਚ.ਸੀ. ਦੋਦਾ, ਡਾ. ਜਤਿੰਦਰ ਪਾਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਸੀ.ਐੱਚ.ਸੀ. ਚੱਕ ਸ਼ੇਰੇਵਾਲਾ, ਸ਼੍ਰੀ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਸ਼੍ਰੀ ਦੀਪਕ ਕੁਮਾਰ ਡੀ.ਪੀ.ਐੱਮ. ਐੱਨ.ਐੱਚ.ਐੱਮ, ਮਿਸ ਸ਼ਾਲੂ ਰਾਣੀ ਆਰ.ਬੀ.ਐੱਸ.ਕੇ ਕੋਆਰਡੀਨੇਟਰ ਅਤੇ ਪ੍ਰਭਜੀਤ ਸਿੰਘ ਅਕਾਊਟੈਂਟ ਐੱਨ.ਐੱਚ.ਐੱਮ ਹਾਜ਼ਿਰ ਸਨ। Author: Malout Live