200 ਅਤੇ 1500 ਲੀਟਰ ਲਾਹਣ ਸਮੇਤ ਥਾਣਾ ਸਦਰ ਦੀ ਪੁਲਿਸ ਪਾਰਟੀ ਨੇ 2 ਵਿਅਕਤੀਆਂ ਨੂੰ ਕੀਤਾ ਕਾਬੂ
ਮਲੋਟ:- ਮਾਨਯੋਗ ਐੱਸ.ਐੱਸ.ਪੀ ਸਰਬਜੀਤ ਸਿੰਘ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜਸਪਾਲ ਸਿੰਘ ਢਿੱਲੋਂ ਡੀ.ਐੱਸ.ਪੀ ਸਬ-ਡਿਵੀਜਨ ਮਲੋਟ ਦੀ ਅਗਵਾਈ ਹੇਠ ਚਲਾਈ ਗਈ ‘ਨਸ਼ਾ ਰੋਕੂ ਮੁਹਿੰਮ’ ਤਹਿਤ ਥਾਣਾ ਸਦਰ ਦੇ ਮੁਖੀ ਜਸਕਰਨਦੀਪ ਸਿੰਘ ਦੀ ਪੁਲਿਸ ਪਾਰਟੀ ਦੀ ਟੀਮ ਨੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਸਵਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਕਟੋਰੇਵਾਲਾ ਤੋਂ 200 ਲੀਟਰ ਲਾਹਣ ਅਤੇ ਗੁਰਨਾਮ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਕਟੋਰੇਵਾਲਾ ਤੋਂ 1500 ਲੀਟਰ ਲਾਹਣ ਬਰਾਮਦ ਕੀਤੀ। ਜਿਸ ਦੌਰਾਨ ਥਾਣਾ ਸਦਰ ਦੇ ਮੁਖੀ ਨੇ ਉਕਤ ਵਿਅਕਤੀਆਂ ਨੂੰ ਗਿਰਫਤਾਰ ਕਰਕੇ ਉਹਨਾਂ ਵਿਰੁੱਧ ਥਾਣਾ ਸਦਰ ਵਿਖੇ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੂਰੁ ਕਰ ਦਿੱਤੀ।