District NewsMalout News

ਸ਼੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਦੌਰਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸੁਪਰੀਮ ਕੋਰਟ ਅਤੇ ਕਾਰਜਕਾਰੀ ਚੇਅਰਮੈਨ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਦੀਆਂ ਹਦਾਇਤਾਂ ਅਨੁਸਾਰ ਅੱਜ ਸ਼੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ,

ਜਿਨ੍ਹਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਕੇਸਾਂ ਵਿੱਚ ਵਕੀਲ ਮੁਹੱਈਆ ਕਰਵਾਏ ਗਏ ਅਤੇ ਜਮਾਨਤਾਂ ਸੰਬੰਧੀ ਸੰਬੰਧਿਤ ਅਫ਼ਸਰਾਂ ਨੂੰ ਮਿਲਿਆ ਗਿਆ। ਮਿਸ ਹਰਪ੍ਰੀਤ ਕੌਰ ਸੀ.ਜੇ.ਐੱਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਪਲੀਬਾਰਨਿੰਗ ਸੰਬੰਧੀ ਵੀ ਜਾਣਕਾਰੀ ਦਿੱਤੀ ਅਤੇ ਵਧੇਰੇ ਜਾਣਕਾਰੀ ਲੈਣ ਲਈ ਨਾਲਸਾ ਟੋਲ ਫਰੀ ਨੰਬਰ 15100 ਤੇ ਵੀ ਸੰਪਰਕ ਕਰਨ ਲਈ ਪ੍ਰੇਰਿਤ ਕੀਤਾ।

Author: Malout Live

Back to top button