ਸੀ.ਐਮ ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 230 ਯੋਗ ਕਲਾਸਾਂ- ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਸੀ.ਐਮ ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਸ਼੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ 230 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ 11270 ਮੈਂਬਰ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਨੇ ਦਿੱਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਸ਼੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ 230 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ 11270 ਮੈਂਬਰ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਨੇ ਦਿੱਤੀ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਸੀ.ਐਮ ਦੀ ਯੋਗਸ਼ਾਲਾ' ਅਧੀਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਮੁਫ਼ਤ ਯੋਗਾ ਕਲਾਸਾਂ 57 ਯੋਗ ਟ੍ਰੇਨਰਾਂ ਵੱਲੋਂ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਲਗਾ ਕੇ ਬਿਮਾਰੀਆਂ ਤੋਂ ਨਿਜ਼ਾਤ ਦਵਾਈ ਜਾ ਰਹੀ ਹੈ।
ਇਸ ਪ੍ਰੋਜੈਕਟ ਅਧੀਨ ਬੱਚੇ, ਬਜ਼ੁਰਗ, ਔਰਤਾਂ, ਪੁਰਸ਼ ਹਰ ਵਰਗ ਦੇ ਲੋਕਾਂ ਨੂੰ ਯੋਗ ਅਭਿਆਸ ਰਾਹੀਂ ਸਰੀਰਿਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਕੀਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਯੋਗ ਕੋਆਰਡੀਨੇਟਰ ਆਜਾਦ ਸਿੰਘ ਨੇ ਕਿਹਾ ਕਿ ਯੋਗਾ ਸਿੱਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈੱਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogshala.punjab.gov.in 'ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ।
Author : Malout Live



