Malout News

ਪੁਲਿਸ ਵੱਲੋਂ 2650 ਨਸ਼ੀਲੀਆਂ ਗੋਲੀਆਂ ਸਮੇਤ ਪਤੀ-ਪਤਨੀ ਨੂੰ ਕੀਤਾ ਗਿਆ ਕਾਬੂ

ਮਲੋਟ:- ਸ੍ਰੀ ਰਾਜਬਚਨ ਸਿੰਘ ਸੰਧੂ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਅੰਦਰ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਐਸ.ਪੀ ਪਰਮਜੀਤ ਸਿੰਘ ਡੋਡ ਐਟੀਨਾਕੋਟਿਕ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤੇ ਸਬ ਇੰਸਪੈਕਟਰ ਮਲਕੀਤ ਸਿੰਘ ਬਰਾੜ ਇੰਚਾਰਜ ਨਾਰਕੋਟਿਕ ਸੈੱਲ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਏ.ਐਸ.ਆਈ ਰਣਜੀਤ ਸਿੰਘ ਨੇ ਏ.ਐਸ.ਆਈ ਹਰਭਜਨ ਸਿੰਘ, ਪਰਮਜੀਤ ਸਿੰਘ ਤੇ ਹੋਰ ਕਰਮਚਾਰੀਆਂ ਨਾਲ ਮਿਲ ਕੇ ਨਿੱਕਾ ਰਾਮ ਅਤੇ ਉਸਦੀ ਪਤਨੀ ਰਾਣੀ, ਵਾਸੀ ਪਿੰਡ ਮਲੋਟ ਨੂੰ ਕਾਬੂ ਕਰਕੇ ਇਨ੍ਹਾਂ ਕੋਲੋਂ 2650 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਥਾਣਾ ਸਦਰ ਪੁਲਿਸ ਨੇ ਉਕਤ ਦੋਸ਼ੀਆਂ ਤੇ ਮਾਮਲਾ ਦਰਜ ਕਰ ਕੇ ਅਗੇਤੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Leave a Reply

Your email address will not be published. Required fields are marked *

Back to top button