ਗਣਤੰਤਰ ਦਿਵਸ ਸਮਾਗਮ ਮਨਾਉਣ ਸੰਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਰੀਵਿਊ ਮੀਟਿੰਗ
ਮਲੋਟ: ਗਣਤੰਤਰਤਾ ਦਿਵਸ ਸਮਾਗਮ ਮਨਾਉਣ ਸੰਬੰਧੀ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਰੀਵਿਊ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸੰਬੰਧਿਤ ਵਿਭਾਗਾਂ ਦੇ ਜਿਲ੍ਹਾ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਜਨਵਰੀ 2023 ਨੂੰ ਗਣਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਵੱਖ-ਵੱਖ ਵਿਭਾਗਾਂ ਨੂੰ ਜੋ ਕੰਮ ਸੌਂਪੇ ਗਏ ਹਨ,
ਉਹਨਾਂ ਨੂੰ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜੋ ਸਮਾਗਮ ਦੌਰਾਨ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਹਨਾਂ ਨਗਰ ਕੌਸਲ ਨੂੰ ਇਹ ਵੀ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਸਮਾਗਮ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਅਤੇ ਸਮਾਗਮ ਵਾਲੀ ਥਾਂ ਤੇ ਸਫਾਈ ਨਿਰੰਤਰ ਜਾਰੀ ਰੱਖੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਿਸ਼ਭ ਬਾਂਸਲ ਸਹਾਇਕ ਕਮਿਸ਼ਨਰ ਜਨਰਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। Author: Malout Live