ਮਲੋਟ ਨੇੜੇ 27 ਸਾਲਾਂ ਦੇ ਨੌਜਵਾਨ ਨੇ ਕੀਤੀ ਆਤਮ ਹੱਤਿਆ

ਪਿੰਡ ਫੁੱਲੂਖੇੜਾ ਵਿਖੇ ਇੱਕ ਨੌਜਵਾਨ ਨੇ ਨਹਿਰ ਵਿੱਚ ਛਾਲ ਮਾਰਕੇ ਆਤਮ ਹੱਤਿਆ ਕਰ ਲਈ ਹੈ। ਪੁਲਿਸ ਨੇ ਇਸ ਮਾਮਲੇ ਤੇ ਮ੍ਰਿਤਕ ਦੇ ਪਿਉ ਦੇ ਬਿਆਨਾਂ ਤੇ ਕਾਰਵਾਈ ਕੀਤੀ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਫੁੱਲੂਖੇੜਾ ਨੇ ਕੱਲ੍ਹ ਲਾਲਬਾਈ ਕੋਲ ਨਹਿਰ ਵਿਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਿੰਡ ਫੁੱਲੂਖੇੜਾ ਵਿਖੇ ਇੱਕ ਨੌਜਵਾਨ ਨੇ ਨਹਿਰ ਵਿੱਚ ਛਾਲ ਮਾਰਕੇ ਆਤਮ ਹੱਤਿਆ ਕਰ ਲਈ ਹੈ। ਪੁਲਿਸ ਨੇ ਇਸ ਮਾਮਲੇ ਤੇ ਮ੍ਰਿਤਕ ਦੇ ਪਿਉ ਦੇ ਬਿਆਨਾਂ ਤੇ ਕਾਰਵਾਈ ਕੀਤੀ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਫੁੱਲੂਖੇੜਾ ਨੇ ਕੱਲ੍ਹ ਲਾਲਬਾਈ ਕੋਲ ਨਹਿਰ ਵਿਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ। ਚੌਂਕੀ ਭਾਈ ਕਾ ਕੇਰਾ ਦੇ ਇੰਚਾਰਜ ਸੁਖਰਾਜ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਵਾਸੀ ਫੁੱਲੂਖੇੜਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਕਿਹਾ ਕਿ ਉਸਦਾ ਲੜਕਾ ਗੁਰਮੀਤ ਸਿੰਘ 27 ਸਾਲ) ਕੱਲ੍ਹ ਸਵੇਰੇ ਘਰੋਂ ਚਲਾ ਗਿਆ। ਭਾਲ ਕਰਨ ਤੇ ਪਤਾ ਲੱਗਾ ਕਿ ਉਸਦਾ ਫੋਨ ਲਾਲਬਾਈ ਕੋਲ ਜਾ ਕੇ ਬੰਦ ਹੋ ਗਿਆ ਸੀ।

ਇਸ ਸਬੰਧੀ ਪਰਿਵਾਰ ਨੇ ਭਾਲ ਕੀਤੀ ਤਾਂ ਉਸਦੀ ਲਾਸ਼ ਨਹਿਰ ਵਿੱਚੋਂ ਮਿਲੀ। ਪਤਾ ਲੱਗਾ ਕਿ ਉਕਤ ਨੌਜਵਾਨ ਨੇ ਲਾਲਬਾਈ ਕੋਲ ਨਹਿਰ ਵਿੱਚ ਛਾਲ ਆਤਮ ਹੱਤਿਆ ਕਰ ਲਈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਹ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਮਾਂ ਬਾਪ ਦਾ ਇਕਲੋਤਾ ਪੁੱਤਰ ਸੀ। ਪੁਲਿਸ ਨੇ ਇਸ ਸਬੰਧੀ ਪਿਤਾ ਦੇ ਬਿਆਨਾਂ ਤੇ ਕਾਰਵਾਈ ਕਰਕੇ ਪੋਸਟਮਾਰਟਮ ਕਰਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।

Author : Malout Live