ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਭੇਜੀ
ਮਲੋਟ: ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17,673 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਭੇਜੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ
ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵੱਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ 'ਤੇ 33 ਫੀਸਦੀ ਸਬਸਿਡੀ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਇਹ ਫੰਡ ਕਿਸਾਨਾਂ ਨੂੰ ਡੀ.ਬੀ.ਟੀ ਜ਼ਰੀਏ ਟਰਾਂਸਫਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਪੜਾਅ ਤਹਿਤ ਇਹ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਯੋਗ ਕਿਸਾਨਾਂ ਨੂੰ ਬਾਕੀ ਦੀ ਰਾਸ਼ੀ ਟਰਾਂਸਫਰ ਕਰ ਦਿੱਤੀ ਜਾਵੇਗੀ। Author: Malout Live