Malout News

ਨਜਾਇਜ਼ ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਸਣੇ 3 ਨਾਮਜ਼ਦ

ਮਲੋਟ:- ਮਲੋਟ ਦੇ ਡੀ.ਐੱਸ.ਪੀ. ਸ.ਮਨਮੋਹਨ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਦੇ ਵੱਖ-ਵੱਖ ਮਾਮਲਿਆਂ ‘ਚ ਪੁਲਿਸ ਨੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਮਲੋਟ ਦੇ ਏ.ਐੱਸ.ਆਈ. ਹਰਭਜਨ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪਿੰਡ ਮਲੋਟ ਵਿਖੇ ਕੀਤੀ ਗਈ ਨਾਕਾਬੰਦੀ ਦੇ ਦੌਰਾਨ ਰਜਿੰਦਰ ਕੁਮਾਰ ਪੁੱਤਰ ਰਾਮ ਕੁਮਾਰ ਵਾਸੀ ਸੀਤੋ ਗੁੰਨੋ ਨੂੰ 240 ਬੋਤਲਾਂ ਨਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਨਸ਼ੇ ਦੇ ਇੱਕ ਹੋਰ ਮਾਮਲੇ ਦੇ ‘ਚ ਥਾਣਾ ਸਦਰ ਮਲੋਟ ਪੁਲਸ ਨੇ ਮੰਗਲ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਪਿੰਡ ਸਾਉਂਕੇ ਦੇ ਘਰ ਛਾਪੇਮਾਰੀ ਕਰਕੇ ਉਸਦੇ ਘਰ ਦੀ ਉੱਪਰਲੀ ਮੰਜ਼ਿਲ ਦੇ ਰਿਹਾਇਸ਼ੀ ਕਮਰੇ ‘ਚੋ 3 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਨੂੰ ਕਾਬੂ ਕੀਤਾ ਹੈ। ਇਸ ਦੇ ਇਲਾਵਾ ਥਾਣਾ ਕਬਰਵਾਲਾ ਪੁਲਸ ਦੇ ਹਵਲਦਾਰ ਪਲੂਸ ਸਿੰਘ ਨੇ ਪਿੰਡ ਅਸਪਾਲ ਦੇ ਪ੍ਰਗਟ ਸਿੰਘ ਪੁੱਤਰ ਬਲਵਿੰਦਰ ਸਿੰਘ ਕੋਲੋਂ 7 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਨੇ ਦੋਸ਼ੀਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

Back to top button