ਸੋਸ਼ਲ ਵਰਕਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਲਗਾਇਆ ਗਿਆ ਖੂਨਦਾਨ ਕੈਂਪ

ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਤੇ ਵਿਸ਼ੇਸ਼ ਸਮਾਗਮ ਦੌਰਾਨ ਸੋਸ਼ਲ ਵਰਕਰਜ਼ ਐਸੋਸੀਏਸ਼ਨ, ਪੰਜਾਬ ਵੱਲੋਂ 2 ਨਵੰਬਰ 2019 ਤੋਂ ਲੈ ਕੇ 13 ਨਵੰਬਰ, 2019 ਤੱਕ ਸੁਲਤਾਨਪੁਰ ਲੋਧੀ ਵਿਖੇ 33 ਵਾਂ ਖੂਨਦਾਨ ਕੈਂਪ ਲਗਾਇਆ ਗਿਆ । ਵਲੰਟੀਅਰਾਂ ਦੁਆਰਾ 4200 ਖੂਨ ਇਕਾਈਆਂ ਦਾਨ ਕੀਤੀਆਂ ਗਈਆਂ। ਇਸ ਕੈਂਪ ਵਿੱਚ 30 ਬਲੱਡ ਬੈਂਕਾਂ ਨੇ ਹਿੱਸਾ ਲਿਆ। ਐਡ ਹਰਪ੍ਰੀਤ ਸੰਧੂ, ਬਾਬਾ ਨਰਿੰਦਰ ਸਿੰਘ ਹਜੂਰ ਸਾਹਿਬ, ਕੈਬਨਿਟ ਮੰਤਰੀ ਚਰਨਜੀਤ ਚੰਨੀ, ਸੰਸਦ ਮੈਂਬਰ ਰਵਨੀਤ ਬਿੱਟੂ, ਸੰਸਦ ਮੈਂਬਰ ਜਸਬੀਰ ਗਿੱਲ (ਡਿੰਪਾ), ਵਿਧਾਇਕ ਨਵਤੇਜ ਬੈਂਸ ਕੈਂਪ ਵਿੱਚ ਮਹਿਮਾਨ ਵਜੋਂ ਸ਼ਾਮਲ ਹੋਏ।