ਭਾਗਸਰ ਪਿੰਡ ਦੇ ਸਰਪੰਚ ਸਮੇਤ 350 ਪਰਿਵਾਰਾਂ ਨੇ ਫੜ੍ਹਿਆ ਆਪ ਦਾ ਪੱਲਾ
ਭਾਗਸਰ ਪਿੰਡ ਦੇ ਸਰਪੰਚ ਅਤੇ 350 ਹੋਰ ਪਰਿਵਾਰ ਆਪ ਪਾਰਟੀ ਵਿੱਚ ਸ਼ਾਮਿਲ ਹੋਏ। ਪਾਰਟੀ ਵਿੱਚ ਸ਼ਾਮਿਲ ਹੋਣ ਉੱਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਨਮਾਨ ਤੇ ਸਵਾਗਤ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਆਪ ਦਾ ਪੱਲਾ ਮਲੋਟ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਭਾਗਸਰ ਪਿੰਡ ਦੇ ਸਰਪੰਚ ਅਤੇ 350 ਹੋਰ ਪਰਿਵਾਰ ਆਪ ਪਾਰਟੀ ਵਿੱਚ ਸ਼ਾਮਿਲ ਹੋਏ। ਜਿਨ੍ਹਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ ਉੱਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਨਮਾਨ ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹਰ ਵਰਗ ਦੀ ਬਾਂਹ ਫੜੀ ਹੈ, ਜਿਸ ਕਰਕੇ ਆਪ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮਲੋਟ ਹਲਕੇ ਦੇ ਪਿੰਡ ਭਾਗਸਰ ਵਿਖੇ ਸਾਬਕਾ ਸਰਪੰਚ ਪਰਮਜੀਤ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।
ਇਸ ਮੌਕੇ ਭਾਗਸਰ ਪਿੰਡ ਸਰਪੰਚ ਦੇ ਪਰਮਜੀਤ ਸਿੰਘ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਇਆ ਹਾਂ। ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾ. ਬਲਜੀਤ ਕੌਰ ਦਾ ਮੈਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਨ ਲਈ ਬਹੁਤ-ਬਹੁਤ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਪਾਰਟੀ ਬਾਬਾ ਸਾਹਿਬ ਅੰਬੇਡਕਰ ਅਤੇ ਭਗਤ ਸਿੰਘ ਦੀ ਸੋਚ ਨੂੰ ਅੱਗੇ ਲੈ ਕੇ ਚਲਦੀ ਹੈ। ਇਸ ਮੌਕੇ ਭਾਗਸਰ ਅਤੇ ਹੋਰ ਪਿੰਡਾਂ ਦੇ ਪਤਵੰਤੇ ਸੱਜਣ ਹਾਜ਼ਿਰ ਸਨ।
Author : Malout Live