ਜ਼ਿਲ੍ਹੇ ਦੇ 38 ਸਕੂਲਾਂ ਨੂੰ ਸਵੱਛ ਵਿਦਿਆਲਿਆ ਪੁਰਸਕਾਰ ਤਹਿਤ ਕੀਤਾ ਸਨਮਾਨਤ
ਸ਼੍ਰੀ ਮੁਕਤਸਰ ਸਾਹਿਬ/ ਮਲੋਟ:- ਜ਼ਿਲ੍ਹਾ ਪੱਧਰ ਤੇ ਸਵੱਛ ਵਿਦਿਆਲਿਆ ਪੁਰਸਕਾਰ ਤਹਿਤ 38 ਸਕੂਲਾਂ ਨੂੰ ਬੀਤੇ ਦਿਨੀਂ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਸਨਮਾਨਿਤ ਕੀਤਾ। ਉਹਨਾਂ ਦੱਸਿਆ ਕਿ ਸਵੱਛ ਵਿਦਿਆਲਿਆ ਪੁਰਸਕਾਰ ਤਹਿਤ ਸਿਹਤ ਅਤੇ ਸਫ਼ਾਈ ਦੇ 6 ਪੱਖਾ ਦੇ ਅਧਾਰ ‘ਤੇ ਜ਼ਿਲ੍ਹੇ ਦੇ 755 ਸਕੂਲਾਂ ਦਾ ਮੁਲਾਂਕਣ 116 ਮੁਲਾਂਕਣ ਕਰਤਾਵਾਂ ਦੁਆਰਾ ਕੀਤਾ ਗਿਆ ਸੀ । ਜ਼ਿਲ੍ਹੇ ਦੇ 755 ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚੋਂ ਆਨਲਾਈਨ ਪੋਰਟਲ ਰਾਹੀਂ 8 ਓਵਰਆਲ ਅਤੇ 30 ਕੈਟਾਗਰੀ ਵਾਈਜ਼ ਜੇਤੂ ਸਕੂਲ ਚੁਣੇ ਗਏ। ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਚੁਣੇ ਹੋਏ ਸਕੂਲਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ । ਉਨ੍ਹਾਂ ਨੇ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀ ਸਾਹਿਬਾਨ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਬਿਹਤਰੀਨ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਸਾਰੇ ਸਕੂਲਾਂ ਵਿੱਚ ਢੁੱਕਵੀਂ ਉਮਰ ਦੇ ਵਿਦਿਆਰਥੀਆਂ ਲਈ ਕੋਵਿਡ ਸੰਬੰਧੀ ਟੀਕਾਕਰਨ ਦੇ ਆਦੇਸ਼ ਵੀ ਦਿੱਤੇ।
ਸ਼੍ਰੀ ਕਪਿਲ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਨੇ ਦੱਸਿਆ ਕਿ ਸਿਹਤ ਅਤੇ ਸਫ਼ਾਈ ਦੇ ਪੱਖ ਵਿਚ ਓਵਰਆਲ ਸਨਮਾਨਿਤ ਹੋਣ ਵਾਲੇ ਸਕੂਲਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ, ਸਰਕਾਰੀ ਹਾਈ ਸਕੂਲ ਰੁੜ੍ਹਿਆ ਵਾਲੀ, ਭਾਈ ਮਸਤਾਨ ਸਿੰਘ ਪਬਲਿਕ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਭਾਰੂ, ਸਰਕਾਰੀ ਪ੍ਰਾਇਮਰੀ ਸਕੂਲ ਮਿੱਡਾ, ਗੁਰੂ ਨਾਨਕ ਪਬਲਿਕ ਸਕੂਲ ਘੁਮਿਆਰਾ, ਗੌਰਮਿੰਟ ਮਾਡਲ ਸਕੂਲ ਫੁੱਲੂ ਖੇੜਾ ਅਤੇ ਗੋਲਡਨ ਇਰਾ ਮਿਲੇਨੀਅਮ ਸਕੂਲ ਮੰਡੀ ਕਿੱਲਿਆਂਵਾਲੀ ਸ਼ਾਮਿਲ ਹਨ। ਇਨ੍ਹਾਂ ਸਕੂਲਾਂ ਨੂੰ ਸਟੇਟ ਪੱਧਰ ਤੇ ਸਨਮਾਨਿਤ ਹੋਣ ਲਈ ਨਾਮਜ਼ਦ ਕੀਤਾ ਗਿਆ ਹੈ। ਸਵੱਛ ਵਿਦਿਆਲਿਆ ਪੁਰਸਕਾਰ ਦਾ ਸਮੁੱਚਾ ਕੰਮ ਮੈਡਮ ਰਾਜਦੀਪ ਕੌਰ, ਅਡੀਸ਼ਨਲ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ. ਮਲਕੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ਼੍ਰੀਮਤੀ ਪ੍ਰਭਜੋਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਦੀ ਯੋਗ ਅਗਵਾਈ ਹੋਏ ਵਿੱਚ ਹੋਇਆ। ਇਸ ਸਮਾਗਮ ਵਿੱਚ ਸ.ਹਰਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.), ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਾਜਵਿੰਦਰ ਸਿੰਘ ਅਤੇ ਸ਼੍ਰੀ ਜਗਦੀਪ ਸਿੰਘ, ਮੈਡਮ ਸੁਮਨ ਅਤੇ ਡਾਟਾ ਆਪਰੇਟਰ ਰੋਹਿਤ ਕੁਮਾਰ ਉਚੇਚੇ ਤੌਰ ਤੇ ਹਾਜ਼ਿਰ ਹੋਏ। ਸਮਾਗਮ ਦੌਰਾਨ ਮਨਜੀਤ ਸਿੰਘ ਨੋਡਲ ਅਫ਼ਸਰ, ਸਵੱਛ ਵਿਦਿਆਲਿਆ ਪੁਰਸਕਾਰ (ਐਲੀਮੈਂਟਰੀ)ਨੂੰ ਅਧਿਆਪਕਾਂ ਅਤੇ ਮੁਲੰਕਣ ਕਰਤਾਵਾਂ ਦੀ ਟ੍ਰੇਨਿੰਗ ਅਤੇ ਸਵੱਛ ਵਿਦਿਆਲਿਆ ਸੰਬੰਧੀ ਹੋਰ ਕਾਰਜਾਂ ਲਈ ਸਨਮਾਨਿਤ ਕੀਤਾ ਗਿਆ।