ਕੌਮੀ ਲੋਕ ਅਦਾਲਤ ਵਿੱਚ 4998 ਕੇਸਾਂ ਦਾ ਕੀਤਾ ਗਿਆ ਆਪਸੀ ਰਜਾਮੰਦੀ ਨਾਲ ਨਿਪਟਾਰਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਨਾਲਸਾ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਸ਼੍ਰੀ ਅਰੁਨਵੀਰ ਵਸ਼ਿਸ਼ਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਲੋਕ ਅਦਾਲਤ ਦਾ ਆਯੋਜਨ ਕੀਤਾ ਅਤੇ ਇਸ ਦੇ ਨਾਲ ਹੀ ਮਲੋਟ ਅਤੇ ਗਿੱਦੜਬਾਹਾ ਦੀਆਂ ਅਦਾਲਤਾਂ ਵਿੱਚ ਵੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਸ਼੍ਰੀ ਸੰਦੀਪ ਸਿੰਘ ਬਾਜਵਾ, ਵਧੀਕ ਜ਼ਿਲ੍ਹਾ ਅਤੇ ਸ਼ੈਸਨ ਜੱਜ, ਸ਼੍ਰੀ ਜਤਿੰਦਰ ਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ), ਸ਼੍ਰੀ ਰਾਜਪਾਲ ਰਾਵਲ, ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ, ਸ਼੍ਰੀ ਰਜਿੰਦਰ ਸਿੰਘ ਨਾਗਪਾਲ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਸ਼੍ਰੀਮਤੀ ਸੁਪ੍ਰੀਤ ਕੌਰ, ਜੂਡੀਸ਼ੀਅਲ ਮੈਜਿਸਟ੍ਰੇਟ ਪਹਿਲਾ ਦਰਜਾ, ਮਿਸ. ਗੁਰਪ੍ਰੀਤ ਕੌਰ, ਜੂਡੀਸ਼ੀਅਲ ਮੈਜਿਸਟ੍ਰੇਟ ਪਹਿਲਾ ਦਰਜਾ ਸ਼੍ਰੀ ਜਸਵਿੰਦਰ ਸਿੰਘ, ਚੇਅਰਮੈਨ ਸਥਾਈ ਲੋਕ ਅਦਾਲਤ ਅਤੇ ਮੈਂਬਰ ਸਹਿਬਾਨ ਵੀ ਹਾਜ਼ਿਰ ਸਨ।

ਇਸ ਦੌਰਾਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਲੋਕ ਅਦਾਲਤ ਦੇ 8 ਬੈਂਚ, ਮਲੋਟ ਵਿਖੇ ਲੋਕ ਅਦਾਲਤ ਦੇ 3 ਬੈਂਚ, ਗਿੱਦੜਬਾਹਾ ਵਿਖੇ ਲੋਕ ਅਦਾਲਤ ਦਾ 2 ਬੈਂਚ ਲਗਾਏ ਗਏ। ਲੋਕ ਅਦਾਲਤ ਦੌਰਾਨ ਸਾਰੇ ਦੀਵਾਨੀ, ਸਮਝੌਤਾ ਯੋਗ ਫੋਜ਼ਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਪਾਣੀ ਦੇ ਬਿੱਲਾਂ ਸੰਬੰਧੀ, ਘਰੇਲੂ ਝਗੜਿਆਂ ਨਾਲ ਸੰਬੰਧਿਤ ਪੈਂਡਿੰਗ ਅਤੇ ਪ੍ਰੀਲਿਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ। ਧਿਰਾਂ ਦਰਮਿਆਨ ਆਪਸੀ ਸਮਝੌਤਿਆਂ ਰਾਹੀਂ ਕੁੱਲ 4998 ਮੁਕੱਦਮਿਆਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੇ ਸਕੱਤਰ, ਸ਼੍ਰੀ ਮਹੇਸ਼ ਗਰੋਵਰ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ, ਇਸ ਵਿੱਚ ਕੋਰਟ ਫ਼ੀਸ ਵਾਪਿਸ ਹੋ ਜਾਂਦੀ ਹੈ। ਉਹਨਾਂ ਨੇ ਲੋਕ ਅਦਾਲਤ ਦੇ ਪਰਜੈਡਿੰਗ ਅਫ਼ਸਰ ਅਤੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ, ਜਿੰਨਾਂ ਨੇ ਰਾਜੀਨਾਮਾ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਅਤੇ 15100 ਤੇ ਸੰਪਰਕ ਕੀਤਾ ਜਾ ਸਕਦਾ ਹੈ। Author: Malout Live