District NewsMalout News

ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ 4 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 2000 ਨਸ਼ੀਲੀਆਂ ਗੋਲੀਆਂ ਬਰਾਮਦ ਕਰ 2 ਵੱਖ-ਵੱਖ ਮੁਕੱਦਮੇ ਕੀਤੇ ਦਰਜ਼

ਮਲੋਟ:- ਮਾਨਯੋਗ ਸ਼੍ਰੀ ਸੰਦੀਪ ਕੁਮਾਰ ਮਲਿਕ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਐੱਸ.ਪੀ (ਡੀ) ਅਤੇ ਉਪ ਕਪਤਾਨ ਪੁਲਿਸ (ਸ.ਡ) ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਨੂੰ ਉਸ ਵਕਤ ਸਫਲਤਾ ਹਾਸਿਲ ਹੋਈ। ਜਦੋਂ ਐੱਨ.ਡੀ.ਪੀ.ਐੱਸ ਐਕਟ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਪਾਸੋਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ। ਜਿਸ ਦੌਰਾਨ ਮੁਕੱਦਮਾ ਨੰਬਰ 55 ਮਿਤੀ 24.03.2022 ਅ/ਧ 22/61/85 ਐੱਨ.ਡੀ.ਪੀ.ਐੱਸ ਐਕਟ ਐੱਸ.ਆਈ ਮੇਜਰ ਸਿੰਘ ਨੰਬਰ 735/ਮੋਗਾ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਸ਼ੇਰ ਸਿੰਘ ਚੌਂਕ ਨਜ਼ਦੀਕ ਮਾਰਕਿਟ ਕਮੇਟੀ ਮੋਜੂਦ ਸੀ ਤਾਂ ਦੋਸ਼ੀ ਮਨਜਿੰਦਰ ਸਿੰਘ ਉਰਫ ਮੋਨੂੰ ਪੁੱਤਰ ਦਰਸ਼ਨ ਸਿੰਘ ਵਾਸੀ ਮੌੜ ਰੋਡ, ਸ਼੍ਰੀ ਮੁਕਤਸਰ ਸਾਹਿਬ ਪਾਸੋਂ 500 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰ ਅਤੇ

ਮੁਕੱਦਮਾ ਨੰਬਰ 56 ਮਿਤੀ 24.03.2022 ਅ/ਧ 22/61/85 ਐੱਨ.ਡੀ.ਪੀ.ਐੱਸ ਐਕਟ ਏ.ਐੱਸ.ਆਈ ਜਗਦੀਸ਼ ਸਿੰਘ ਨੰਬਰ 426/ਸ:ਮ:ਸ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਕੋਟਲੀ ਰੋਡ ਪੁਲ ਸੂਆ ਪਾਸ ਮੋਜੂਦ ਸੀ ਤਾਂ ਮੋਟਰ ਸਾਇਕਲ ਨੰਬਰ PB-30P-5371 ਪਰ ਸਵਾਰ ਵਿਅਕਤੀ ਰਾਜ ਕੁਮਾਰ ਪੁੱਤਰ ਤਾਰਾ ਚੰਦ ਵਾਸੀ ਨਜ਼ਦੀਕ ਨਰਿੰਦਰਾ ਰਾਇਸ ਮਿੱਲਜ਼ ਮੌੜ ਰੋਡ, ਡਿੰਪਲ ਪੁੱਤਰ ਕੁਲਵਿੰਦਰ ਸਿੰਘ ਵਾਸੀ ਨਜ਼ਦੀਕ ਬਿਰਧ ਆਸ਼ਰਮ ਜਲਾਲਾਬਾਦ ਰੋਡ ਅਤੇ ਪਵਨ ਕੁਮਾਰ ਪੁੱਤਰ ਮੁੰਨਾ ਲਾਲ ਵਾਸੀ ਨਜ਼ਦੀਕ ਬਿਰਧ ਆਸ਼ਰਮ ਗਲੀ ਨੰਬਰ 01, ਜਲਾਲਾਬਾਦ ਰੋਡ ਸ਼੍ਰੀ ਮੁਕਤਸਰ ਸਾਹਿਬ ਦੇ ਕਬਜ਼ਾ ਵਿੱਚੋਂ 1500 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਦੋਨਾਂ ਦੋਸ਼ੀਆਂ ਤੇ ਮੁਕੱਦਮਾ ਦਰਜ਼ ਕੀਤਾ ਗਿਆ।

Leave a Reply

Your email address will not be published. Required fields are marked *

Back to top button