ਸ਼੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦੌਰਾਨ 52 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦਿਨ ਪਲੇਸਮੈਂਟ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਜਿਲ੍ਹਾ ਰੋਜ਼ਗਾਰ ਅਫਸਰ ਕੰਵਲਪੁਨੀਤ ਕੌਰ ਵੱਲੋਂ ਸਾਂਝੀ ਕੀਤੀ ਗਈ। ਇਸ ਪਲੇਸਮੈਂਟ ਕੈਂਪ ਦੌਰਾਨ 71 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਆ ਉਪਰੰਤ 52 ਪ੍ਰਾਰਥੀਆਂ ਨੂੰ ਰੋਜ਼ਗਾਰ ਮਿਲਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦਿਨ ਪਲੇਸਮੈਂਟ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਜਿਲ੍ਹਾ ਰੋਜ਼ਗਾਰ ਅਫਸਰ ਕੰਵਲਪੁਨੀਤ ਕੌਰ ਵੱਲੋਂ ਸਾਂਝੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਸਟਿਨ ਕ੍ਰੇਡਿਟਕੇਅਰ ਨੈਟਵਰਕ ਲਿਮੀ. ਕੰਪਨੀ ਵੱਲੋਂ ਫੀਲਡ ਅਫਸਰਾਂ ਦੀ ਅਸਾਮੀਆਂ ਲਈ ਇੰਟਰਵਿਊ ਲਈ ਗਈ। ਇਸ ਪਲੇਸਮੈਂਟ ਕੈਂਪ ਦੌਰਾਨ 71 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਆ ਉਪਰੰਤ 52 ਪ੍ਰਾਰਥੀਆਂ ਨੂੰ ਰੋਜ਼ਗਾਰ ਮਿਲਿਆ।
Author : Malout Live