ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਜਾਰੀ- ਡਾ.ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਸਾਲ 2024-25 ਦੇ 86,583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ 'ਚੋਂ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਸਾਲ 2024-25 ਦੇ 86,583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ 'ਚੋਂ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗ਼ਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦੀ ਅਦਾਇਗੀ ਕੀਤੀ ਜਾਵੇਗੀ।
Author : Malout Live