Punjab
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨਾਥ ਆਸ਼ਰਮ ‘ਚ ਲਾਏ 550 ਦਰੱਖਤ

ਫਿਰੋਜ਼ਪੁਰ:- ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਿਰੋਜ਼ਪੁਰ ਦੇ ਅਨਾਥ ਆਸ਼ਰਮ ‘ਚ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ 550 ਦਰੱਖਤ ਲਗਾਏ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਸਿਰਫ ਦਰੱਖਤ ਲਗਾਉਣ ਤੱਕ ਨਹੀਂ ਸਗੋਂ ਉਸ ਦੀ ਦੇਖ-ਭਾਲ ਕਰਕੇ ਉਸ ਨੂੰ ਪਾਲਣਾ ਵੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਪਿੱਕੀ, ਪ੍ਰਸ਼ਾਸਨਿਕ ਅਧਿਕਾਰੀ, ਲੋਕ, ਸਕੂਲੀ ਬੱਚੇ ਅਤੇ ਅਧਿਆਪਕ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।