Malout News

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ (ਮਿਡਲ ਵਿੰਗ ) ਸਕੂਲ ਵਿਖੇ ਪਹਿਲੀ ਪਾਤਸ਼ਾਹੀ ਦਾ 550ਵਾਂ ਜਨਮ ਦਿਹਾੜਾ

ਅੱਜ ਜੀ.ਟੀ ਬੀ ਖਾਲਸਾ ਮਿਡਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ । ਜਿਸ ਦੀ ਸ਼ੁਰੂਆਤ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਮੂਲ ਮੰਤਰ ਦਾ ਪਾਠ ਕਰਕੇ ਕੀਤੀ ਗਈ । ਵਿਦਿਆਰਥੀਆਂ ਨੇ ਇਸ ਮੌਕੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਯਾਦ ਕਰਦੇ ਹੋਏ ਸ਼ਬਦ ਗਾਇਨ , ਕਵਿਤਾ , ਭਾਸਣ ਆਦਿ ਵਿੱਚ ਹਿੱਸਾ ਲਿਆ । ਮੈਡਮ ਨੀਲਮ ਜੁਨੇਜਾ ਜੀ ਨੇ ਪ੍ਰੋਗਰਾਮ ਦੇ ਅੰਤ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚਾਨਣਾ ਪਾਉਂਦੇ ਹੋਏ ਅੱਜ ਦੇ ਸਮੇਂ ਦੀ ਸਿੱਖਿਆ ਦੀ ਲੋੜ ਬਾਰੇ ਦੱਸਿਆ ਤੇ ਵਿਦਿਆਰਥੀਆਂ ਨੂੰ ਉਹਨਾਂ ਉਪਰ ਚਲਣ ਲਈ ਕਿਹਾ ।

Leave a Reply

Your email address will not be published. Required fields are marked *

Back to top button