ਟਰਾਂਸਪੋਰਟ ਵਿਭਾਗ ਨਾਲ ਸੰਬੰਧਿਤ 56 ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਹੋਈਆਂ ਸ਼ੁਰੂ- ਸਹਾਇਕ ਰਿਜ਼ਨਲ ਟਰਾਂਸਪੋਰਟ ਅਫ਼ਸਰ

ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਤਹਿਤ ਸਹਾਇਕ ਰਿਜ਼ਨਲ ਟਰਾਂਸਪੋਰਟ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਜਸਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਟਰਾਂਸਪੋਰਟ ਵਿਭਾਗ ਨਾਲ ਸੰਬੰਧਿਤ 56 ਸੇਵਾਵਾਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ 15 ਸੇਵਾ ਕੇਂਦਰਾਂ ਵਿਖੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਹ ਸੇਵਾਵਾਂ ਪ੍ਰਾਰਥੀ ਘਰ ਬੈਠੇ ਹੀ ਸੇਵਾ ਕੇਂਦਰ ਵੱਲੋਂ ਜਾਰੀ ਟੋਲ ਫਰੀ ਨੰਬਰ 1076 ਰਾਹੀਂ ਵੀ ਪ੍ਰਾਪਤ ਕਰ ਸਕਦੇ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਤਹਿਤ ਸਹਾਇਕ ਰਿਜ਼ਨਲ ਟਰਾਂਸਪੋਰਟ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਜਸਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਟਰਾਂਸਪੋਰਟ ਵਿਭਾਗ ਨਾਲ ਸੰਬੰਧਿਤ 56 ਸੇਵਾਵਾਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ 15 ਸੇਵਾ ਕੇਂਦਰਾਂ ਵਿਖੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਹ ਸੇਵਾਵਾਂ ਪ੍ਰਾਰਥੀ ਘਰ ਬੈਠੇ ਹੀ ਸੇਵਾ ਕੇਂਦਰ ਵੱਲੋਂ ਜਾਰੀ ਟੋਲ ਫਰੀ ਨੰਬਰ 1076 ਰਾਹੀਂ ਵੀ ਪ੍ਰਾਪਤ ਕਰ ਸਕਦੇ ਹਨ। ਇਹਨਾਂ ਸੇਵਾਵਾਂ ਨੂੰ ਪ੍ਰਾਪਤ ਕਰਨ ਲਈ ਪ੍ਰਾਰਥੀ ਵਲੋਂ ਲੋੜੀਂਦੇ ਦਸਤਾਵੇਜ਼ ਆਪਣੇ ਪੱਧਰ 'ਤੇ ਅਪਲੋਡ ਵੀ ਕੀਤੇ ਜਾ ਸਕਦੇ ਹਨ ਜਾਂ ਅਪਲੋਡ ਕਰਨ ਲਈ ਸੇਵਾ ਕੇਂਦਰ ਵਿਖੇ ਵੀ ਜਾ ਸਕਦਾ ਹੈ। ਸੇਵਾ ਕੇਂਦਰ ਵੱਲੋਂ ਸੰਬੰਧਿਤ ਸੇਵਾ ਲਈ ਲੋੜੀਂਦੇ ਦਸਤਾਵੇਜ਼ ਬਿਨ੍ਹਾਂ ਕਿਸੇ ਵੱਖਰੀ/ਵਾਧੂ ਫੀਸ ਤੇ ਅਪਲੋਡ ਕੀਤੇ ਜਾਣਗੇ। ਇਸ ਤਰ੍ਹਾ ਲਈ ਪ੍ਰਾਰਥੀ ਨੂੰ ਸੰਬੰਧਿਤ ਰਜਿਸਟਿੰਗ ਅਤੇ ਲਾਇਸੰਸਿੰਗ ਅਥਾਰਟੀ ਦੇ ਦਫ਼ਤਰ ਵਿਖੇ ਜਾਣ ਦੀ ਕੋਈ ਲੋੜ ਨਹੀਂ ਹੈ।

ਇਸ ਤੋਂ ਇਲਾਵਾ ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸੇਵਾ ਕੇਂਦਰਾਂ ਰਾਹੀਂ ਅਪਲਾਈ ਹੋ ਰਹੀਆਂ ਟਰਾਂਸਪੋਰਟ ਵਿਭਾਗ ਨਾਲ ਸੰਬੰਧਿਤ ਸੇਵਾਵਾਂ ਦੀ ਜਾਣਕਾਰੀ ਦੇਣ ਲਈ ਆਰ.ਟੀ.ਓ ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਉੱਪ-ਮੰਡਲ ਮੈਜਿਸਟ੍ਰੇਟ-ਕਮ-ਰਜਿਸਟਿੰਗ ਅਤੇ ਲਾਇਸੰਸਿੰਗ ਅਥਾਰਟੀ ਮਲੋਟ, ਉੱਪ-ਮੰਡਲ ਮੈਜਿਸਟ੍ਰੇਟ-ਕਮ-ਰਜਿਸਟਿੰਗ ਅਤੇ ਲਾਇਸੰਸਿੰਗ ਅਥਾਰਟੀ, ਗਿੱਦੜਬਾਹਾ ਵਿਖੇ ਇੱਕ ਹੈੱਲਪ ਡੈਸਕ ਦੀ ਸੇਵਾ ਸਿਰਫ ਇਸੇ ਮੰਤਵ ਲਈ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਆਪਣੇ ਕੰਮਕਾਜ਼ ਕਰਵਾਉਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਹਾਇਕ ਰਿਜ਼ਨਲ ਟਰਾਂਸਪੋਰਟ ਅਫ਼ਸਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਲੈਣ ਲਈ ਨਜ਼ਦੀਕੀ ਸੇਵਾ ਕੇਂਦਰ ਵਿਖੇ ਪਹੁੰਚ ਕਰਨ ਜਾਂ ਘਰ ਬੈਠੇ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ 1076 ਟੋਲ ਫ੍ਰੀ ਨੰਬਰ 'ਤੇ ਰਾਬਤਾ ਕਾਇਮ ਕਰ ਸਕਦੇ ਹਨ।

Author : Malout Live