ਪੰਜ ਪਿਆਰੇ ਸਾਹਿਬਾਨ ਜੀਆਂ ਨੂੰ ਗੁਰਦੁਆਰਾ ਸ਼੍ਰੀ ਭਗਤ ਕਬੀਰ ਸਾਹਿਬ ਜੀ ਦਾ ਨੀਂਹ ਪੱਥਰ ਦੇ ਸਨਮਾਨ ਚਿੰਨ੍ਹ ਨਾਲ ਕੀਤਾ ਗਿਆ ਸਨਮਾਨਿਤ
ਮਲੋਟ: ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਅਤੇ ਪਵਿੱਤਰ ਹਜ਼ੂਰੀ ਵਿੱਚ ਅੱਜ ਗੁਰਦੁਆਰਾ ਸ਼੍ਰੀ ਵਿਸ਼ਵਕਰਮਾ ਜੀ ਮਲੋਟ ਵਿਖੇ ਪੰਜ ਪਿਆਰੇ ਸਾਹਿਬਾਨ ਸਿੰਘ ਸਾਹਿਬ ਮੋਹਨ ਸਿੰਘ ਕੈਰੋਂ, ਸਿੰਘ ਸਾਹਿਬ ਮੱਲੀ ਸਿੰਘ, ਸਿੰਘ ਸਾਹਿਬ ਸੁਖਜੀਤ ਸਿੰਘ, ਸ਼ਿਵਦਰਸ਼ਨ ਸਿੰਘ ਅਤੇ ਸਿੰਘ ਸਾਹਿਬ ਜਗਜਿੰਦਰ ਸਿੰਘ ਜੀਆਂ ਨੂੰ ਗੁਰਦੁਆਰਾ ਸ਼੍ਰੀ ਭਗਤ ਕਬੀਰ ਸਾਹਿਬ ਜੀ ਦਾ ਨੀਂਹ ਪੱਥਰ ਦਾ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਬਾਬਾ ਕੇਹਰ ਸਿੰਘ ਹੈੱਡ ਗ੍ਰੰਥੀ ਵੱਲੋਂ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਦਾ ਗੁਣਗਾਣ ਕੀਤਾ ਗਿਆ।
ਇਸ ਮੌਕੇ ਸ. ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਸ਼੍ਰੀ ਮੁਕਤਸਰ ਸਾਹਿਬ ਨੂੰ ਵਿਸ਼ੇਸ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸ਼੍ਰੀ ਭਗਤ ਕਬੀਰ ਸਾਹਿਬ ਜੀ ਦੇ ਮੁੱਖ ਸੇਵਾਦਾਰ ਸ. ਸੁਦੇਸ਼ ਪਾਲ ਸਿੰਘ ਮਲੋਟ ਅਤੇ ਹਰਦੀਪ ਸਿੰਘ ਗਰੇਵਾਲ ਨੂੰ ਗੁਰੂਘਰ ਦੀ ਕਮੇਟੀ ਵੱਲੋਂ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਗਿੰਦਰ ਸਿੰਘ, ਇਕਬਾਲ ਸਿੰਘ, ਗੁਰਤੇਜ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਿਰ ਸਨ। Author: Malout Live