6 ਪੰਜਾਬ ਬਟਾਲੀਅਨ ਐਨ.ਸੀ.ਸੀ ਮਲੋਟ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ
6 ਪੰਜਾਬ ਬਟਾਲੀਅਨ ਐਨ.ਸੀ.ਸੀ ਮਲੋਟ ਵੱਲੋਂ ਐਨ.ਸੀ.ਸੀ ਅਕੈਡਮੀ ਮਲੋਟ ਵਿੱਚ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਕਮਾਂਡਿੰਗ ਅਫ਼ਸਰ ਕਰਨਲ ਬੁਪਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸੂਬੇਦਾਰ ਮੇਜਰ ਮਨਜੀਤ ਸਿੰਘ ਦੇ ਯਤਨਾਂ ਨਾਲ ਕਰਵਾਇਆ ਗਿਆ।
ਮਲੋਟ : 6 ਪੰਜਾਬ ਬਟਾਲੀਅਨ ਐਨ.ਸੀ.ਸੀ ਮਲੋਟ ਵੱਲੋਂ ਐਨ.ਸੀ.ਸੀ ਅਕੈਡਮੀ ਮਲੋਟ ਵਿੱਚ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਕਮਾਂਡਿੰਗ ਅਫ਼ਸਰ ਕਰਨਲ ਬੁਪਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸੂਬੇਦਾਰ ਮੇਜਰ ਮਨਜੀਤ ਸਿੰਘ ਦੇ ਯਤਨਾਂ ਨਾਲ ਕਰਵਾਇਆ ਗਿਆ। ਕੈਂਪ ਵਿੱਚ ਐਨ.ਸੀ.ਸੀ ਕੈਡਟਾਂ, ਪੀ.ਆਈ ਸਟਾਫ, ਏ.ਐਨ.ਓਜ਼, ਅਕੈਡਮੀ ਦੇ ਸਿਵਲ ਸਟਾਫ ਅਤੇ ਹੋਰ ਨਾਗਰਿਕਾਂ ਤੇ ਮਾਪਿਆਂ ਨੇ ਉਤਸ਼ਾਹ ਨਾਲ ਖੂਨਦਾਨ ਕੀਤਾ। ਕੈਂਪ ਦੇ ਸਫਲ ਸੰਚਾਲਨ ਲਈ ਸਿਵਲ ਹਸਪਤਾਲ ਮਲੋਟ ਤੋਂ ਡਾਕਟਰਾਂ ਅਤੇ ਮੈਡੀਕਲ ਟੀਮ ਨੇ ਸਹਿਯੋਗ ਦਿੱਤਾ।
ਮੈਡੀਕਲ ਟੀਮ ਵੱਲੋਂ ਸਾਰੇ ਸਿਹਤ ਮਾਪਦੰਡਾਂ ਦੀ ਪਾਲਣਾ ਕਰਦਿਆਂ ਖੂਨ ਇਕੱਤਰ ਕਰਨ ਦੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕੀਤਾ ਗਿਆ। ਖੂਨਦਾਨ ਤੋਂ ਬਾਅਦ ਸਾਰੇ ਖੂਨਦਾਤਾਵਾਂ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤੇ ਗਏ ਅਤੇ ਉਨ੍ਹਾਂ ਲਈ ਰਿਫ੍ਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਮਹਾਨ ਸੇਵਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।
Author : Malout Live



