Punjab

ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ‘ਚ 6 ਨਵੇਂ ਕੇਸਾਂ ਦੀ ਪੁਸ਼ਟੀ

ਚੰਡੀਗੜ੍ਹ:- ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ‘ਚ ਕੋਰੋਨਾ ਵਾਇਰਸ ਦੇ 6 ਨਵੇਂ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਨਵੇਂ ਕੇਸਾਂ ‘ਚ 8, 12, 15, 16 ਅਤੇ 17 ਸਾਲਾਂ ਦੇ 5 ਬੱਚੇ ਸ਼ਾਮਲ ਹਨ, ਜਦੋਂ ਕਿ ਇਕ 53 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

ਇਸ ਦੇ ਨਾਲ ਹੀ ਬਾਪੂਧਾਮ ਕਾਲੋਨੀ ‘ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 216 ‘ਤੇ ਪੁੱਜ ਗਈ ਹੈ, ਜਦੋਂ ਕਿ ਸ਼ਹਿਰ ਅੰਦਰ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 288 ਹੋ ਗਈ ਹੈ। ਇਹ ਵੀ ਦੱਸ ਦੇਈਏ ਕਿ ਸ਼ਹਿਰ ਦੀ ਸੂਦ ਧਰਮਸ਼ਾਲਾ ਤੋਂ 46 ਕੋਰੋਨਾ ਮਰੀਜ਼ ਠੀਕ ਹੋ ਕੇ ਹਸਪਤਾਲ ਤੋਂ ਆਪਣੇ ਘਰਾਂ ਨੂੰ ਪਰਤ ਗਏ ਹਨ। ਸਾਰੇ ਮਰੀਜ਼ ਇੱਥੇ ਆਪਣਾ ਆਈਸੋਲੇਸ਼ਨ ਦਾ ਸਮਾਂ ਪੂਰਾ ਕਰ ਰਹੇ ਸਨ ਅਤੇ ਸਾਰੇ ਹੀ ਬਾਪੂਧਾਮ ਕਾਲੋਨੀ ਦੇ ਰਹਿਣ ਵਾਲੇ ਹਨ।

Leave a Reply

Your email address will not be published. Required fields are marked *

Back to top button