ਅੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 6 ਨਵੇਂ ਕੋਰੋਨਾ ਪਾਜ਼ੇਟਿਵ ਮਰੀਜਾਂ ਦੀ ਹੋਈ ਪੁਸ਼ਟੀ।

ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਮਿਸ਼ਨ ਫਤਿਹ ਅਧੀਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 144 ਸੈਂਪਲਾਂ ਦੀ ਨੇੈਗੇਟਿਵ ਰਿਪੋਰਟ ਆਈ ਹੈ। ਅੱਜ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 9829 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 9264 ਦੀ ਰਿਪੋਰਟ ਨੈਗੇਟਿਵ ਅਤੇ  139 ਮਰੀਜ਼ ਪਾਜ਼ੇਟਿਵ ਹਨ, ਜਿਨ੍ਹਾਂ ਵਿੱਚੋਂ 125 ਕੇਸ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 13 ਕੇਸ ਐਕਟਿਵ ਹਨ ਅਤੇ 425 ਕੇਸਾਂ ਦੀ ਰਿਪੋਰਟ ਆਉਣੀ ਬਾਕੀ ਹੈ। ਅੱਜ ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ਤੇ ਕੋਵਿਡ-19 ਸਬੰਧੀ 177 ਸੈਂਪਲ ਲਏ ਗਏ ਹਨ। ਜਿਲ੍ਹੇ ਦੇ ਫਲੂ ਕਾਰਨਰਾ ਵਿਚ ਕੋਵਿਡ ਜਾਂਚ ਲਈ ਲਏ ਸੈਂਪਲਾ ਵਿਚਂੌ ਅੱਜ 368 ਸੈਂਪਲਾ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ ਅੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਜਿਲ੍ਹਾ ਪ੍ਰਸ਼ਾਸਨ ਦੀ ਮੁਸਤੈਦੀ ਯਤਨਾਂ ਸਦਕਾ ਸਿਹਤ ਵਿਭਾਗ  ਨੇ ਇਨ੍ਹਾਂ 125 ਮਰੀਜਾਂ ਦਾ ਇਲਾਜ ਕਰਕੇ ਘਰ ਭੇਜ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨ ਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਪਰਿਵਾਰ ਵਿੱਚ ਕਿਸੇ ਨੁੰ  ਕੋਰੋਨਾ ਦੇ ਲੱਛਣ ਦਿਸਣ ਤਾਂ ਉਸ ਨੂੰ ਛੁਪਾਓ ਨਾ, ਸਗੋਂ ਨੇੜੇ ਦੇ ਮਾਹਿਰ ਡਾਕਟਰ ਨਾਲ ਸਲਾਹ ਕਰੋ। ਉਹਨਾਂ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਬੁਖਾਰ, ਖਾਂਸੀ, ਜੁਕਾਮ, ਗਲਾ ਖਰਾਬ ਜਾਂ ਸਾਹ ਲੈਣ ਵਿੱਚ ਤਕਲੀਫ਼ ਹੋਵੇ ਤਾਂ ਤੁਰੰਤ ਡਾਕਟਰ ਜਾਂ ਨੇੜੇ ਦੀ ਸਿਹਤ ਸੰਸਥਾ  ਨਾਲ ਸੰਪਰਕ ਕਰਨਾ ਚਾਹੀਦਾ ਹੈ ਤਾਂ ਜ਼ੋ ਲੱਛਣ ਅਨੁਸਾਰ ਉਸ ਦੇ ਸੈਂਪਲ ਲੈ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ। ਡਾ. ਸਿੰਘ ਨੇ ਕਿਹਾ ਕਿ ਜਿ਼ਲੇ੍ਹ ਵਿਚ ਕੋਵਿਡ ਕੇਸਾ ਦੀ ਬਰੀਕੀ ਨਾਲ ਭਾਲ ਕਰਨ ਲਈ ਫਲੁ ਕਾਰਨਰ ਤੇ ਆਉਣ ਵਾਲੇ ਹਰ ਸ਼ੱਕੀ ਮਰੀਜਾਂ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਕੋਵਿਡ ਜਾਂਚ ਲਈ ਸੈਂਪਲ ਲਏ ਜਾ ਰਹੇ ਹਨ ਤਾਂ ਜੋ ਕੋਈ ਵੀ ਕਰੋਨਾ ਦਾ ਮਰੀਜ ਛੁੱਪਿਆ ਨਾ ਰਹੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਨਾਲ ਜੱਫੀ ਨਾ ਪਾਓ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਸਾਫ਼ ਕੀਤਾ ਜਾਵੇ, ਸੈਨੀਟਾਈਜਰ ਦੀ ਵਰਤੋ ਕੀਤੀ ਜਾਵੇ ਅਤੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਤਾਂ ਜੋ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।