ਜਿਲ੍ਹੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 634557.12 ਮੀਟ੍ਰਿਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ

ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ ਵਿੱਚ 666721.7 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋ ਕੁੱਲ 634557.12 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ ਵਿੱਚ 666721.7 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋ ਕੁੱਲ 634557.12 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 245254.48 ਐਮ.ਟੀ, ਮਾਰਕਫੈੱਡ ਵੱਲੋਂ 171094 ਐਮ.ਟੀ, ਪੰਜਾਬ ਵੇਅਰ ਹਾਊਸ ਵੱਲੋਂ 91266164 ਐਮ.ਟੀ, ਪਨਸਪ ਵੱਲੋਂ 126604 ਐਮ.ਟੀ ਅਤੇ ਪ੍ਰਾਈਵੇਟ ਖਰੀਦਦਾਰਾਂ ਵੱਲੋਂ 338 ਐਮ.ਟੀ. ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਕੀਤੇ ਗਏ ਝੋਨੇ ਵਿੱਚੋਂ ਕੁੱਲ 509608.82 ਐਮ.ਟੀ ਦੀ ਲਿਫਟਿੰਗ ਹੋ ਚੁੱਕੀ ਹੈ, ਜੋ ਕਿ ਕੁੱਲ ਖਰੀਦ ਦਾ 72 ਘੰਟੇ ਦੀ ਖਰੀਦ ਅਨੁਸਾਰ 90.76 ਪ੍ਰਤੀਸ਼ਤ ਹੈ। ਖਰੀਦ ਕੀਤੀ ਗਈ ਝੋਨੇ ਦੇ ਸਨਮੁੱਖ ਕਿਸਾਨਾਂ 1273 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।

Author : Malout Live