ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਬਰੀਵਾਲਾ ਵਿਖੇ ਨਗਰ ਪੰਚਾਇਤ ਚੋਣਾਂ ਲਈ 68 ਉਮੀਦਵਾਰਾਂ ਨੇ ਭਰੀ ਨਾਮਜ਼ਦਗੀ
ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਬਰੀਵਾਲਾ ਵਿੱਚ ਨਗਰ ਪੰਚਾਇਤ ਦੀਆਂ ਚੋਣਾਂ ਲਈ ਬੀਤੇ ਦਿਨੀਂ 68 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਿਲ ਕੀਤੇ ਹਨ। ਆਮ ਆਦਮੀ ਪਾਰਟੀ ਵੱਲੋਂ 19, ਅਕਾਲੀ ਦਲ ਦੇ 10, ਕਾਂਗਰਸ ਵੱਲੋਂ 9 ਅਤੇ ਭਾਜਪਾ ਵੱਲੋਂ 7 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਬਰੀਵਾਲਾ ਵਿੱਚ ਨਗਰ ਪੰਚਾਇਤ ਦੀਆਂ ਚੋਣਾਂ ਲਈ ਬੀਤੇ ਦਿਨੀਂ 68 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਿਲ ਕੀਤੇ ਹਨ। ਆਮ ਆਦਮੀ ਪਾਰਟੀ ਵੱਲੋਂ 19, ਅਕਾਲੀ ਦਲ ਦੇ 10, ਕਾਂਗਰਸ ਵੱਲੋਂ 9 ਅਤੇ ਭਾਜਪਾ ਵੱਲੋਂ 7 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਇਸ ਦੇ ਨਾਲ ਹੀ 23 ਆਜ਼ਾਦ ਉਮੀਦਵਾਰਾਂ ਨੇ ਵੀ ਨਾਮਜ਼ਦਗੀਆਂ ਦਾਖਿਲ ਕੀਤੀਆਂ ਹਨ।
ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਨੇ ਨਗਰ ਪੰਚਾਇਤ ਬਰੀਵਾਲਾ ਅਤੇ ਮਲੋਟ ਦੇ ਵਾਰਡ ਨੰਬਰ 12 ਦੀ ਚੋਣ ਲਈ ਰਵਿੰਦਰ ਸਿੰਘ ਆਈ.ਏ.ਐੱਸ ਅਧਿਕਾਰੀ ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਸੀ ਅਤੇ ਨਾਮਜ਼ਦਗੀ ਪ੍ਰਕਿਰਿਆ ਉਕਤ ਅਧਿਕਾਰੀ ਦੀ ਦੇਖ-ਰੇਖ ਹੇਠ ਕੀਤੀ ਗਈ ਸੀ। ਰਿਟਰਨਿੰਗ ਅਫ਼ਸਰ ਬਲਜੀਤ ਕੌਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
Author : Malout Live