ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ 69ਵੀਆਂ ਪੰਜਾਬ ਰਾਜ ਅੰਤਰ ਸਕੂਲ ਖੇਡਾਂ ਦੀ ਸ਼ੁਰੂਆਤ
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ 2025-26 ਦੀ ਸ਼ੁਰੂਆਤ ਹੋ ਗਈ ਹੈ। ਇਹ ਟੂਰਨਾਮੈਂਟ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ 15 ਅਕਤੂਬਰ ਤੱਕ ਚੱਲੇਗਾ।
ਮਲੋਟ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ 2025-26 ਦੀ ਸ਼ੁਰੂਆਤ ਹੋ ਗਈ ਹੈ। ਇਸ ਸੰਬੰਧੀ ਜਿਲ੍ਹਾ ਸਿੱਖਿਆ ਅਫਸਰ ਜਸਪਾਲ ਮੋਂਗਾ, ਉੱਪ ਜਿਲ੍ਹਾ ਸਿੱਖਿਆ ਅਫਸਰ ਰਜਿੰਦਰ ਸੋਨੀ, ਡੀ.ਐਮ ਸਪੋਰਟਸ ਸੁਰਿੰਦਰ ਸਿੰਘ, ਜਿਲ੍ਹਾ ਜਨਰਲ ਸਕੱਤਰ ਡਾ. ਅਮਨਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਸਟੇਟ ਪਧਰੀ ਵਾਲੀਬਾਲ ਉਮਰ ਗਰੁੱਪ 17 ਲੜਕੇ ਅਤੇ ਲੜਕੀਆਂ ਦੇ ਟੂਰਨਾਮੈਂਟ ਦੀ ਆਰੰਭਤਾ ਕੀਤੀ ਗਈ, ਜਿਸ ਵਿੱਚ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ ਅਤੇ ਉਨ੍ਹਾਂ ਦੀ ਟੀਮ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਦਿਆਂ ਹੋਇਆਂ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਪਹੁੰਚੀਆਂ ਹੋਈਆਂ ਟੀਮਾਂ ਦੀ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਮਲੋਟ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਟੂਰਨਾਮੈਂਟ ਦੀ ਆਰੰਭਤਾ ਕੀਤੀ। ਜਿਲ੍ਹਾ ਸਿੱਖਿਆ ਅਫਸਰ ਸ਼੍ਰੀ ਜਸਪਾਲ ਮੋਂਗਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਸ਼੍ਰੀ ਰਜਿੰਦਰ ਸੋਨੀ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਹ ਟੂਰਨਾਮੈਂਟ 15 ਅਕਤੂਬਰ ਤੱਕ ਚੱਲੇਗਾ।
ਡਾ. ਅਮਨਦੀਪ ਸਿੰਘ ਗਿੱਲ, ਮੇਜਰ ਸਿੰਘ ਸਿੱਖ ਵਾਲਾ, ਪ੍ਰਿੰਸੀਪਲ ਗੁਰਬਿੰਦਰ ਸਿੰਘ, ਪ੍ਰਿੰਸੀਪਲ ਸੋਨੀਆ ਸ਼ਰਮਾ ਨੇ ਇਸ ਟੂਰਨਾਮੈਂਟ ਦੇ ਸਮੁੱਚੇ ਪ੍ਰਬੰਧ ਸੰਭਾਲੇ। ਇਸ ਮੌਕੇ ਸਵਾਗਤੀ ਕਮੇਟੀ ਵਿੱਚ ਸ਼ਾਮਿਲ ਬਲਦੇਵ ਸਿੰਘ ਸਾਹੀਵਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਨੀਵਾਲਾ ਵਾਲਾ ਫੱਤਾ, ਸੁਖਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੋਰੜ ਵੱਲੋਂ ਆਏ ਹੋਏ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਜਿਲ੍ਹਾ ਟੂਰਨਾਮੈਂਟ ਕਮੇਟੀ ਤੋਂ ਇਲਾਵਾ ਪ੍ਰਿੰਸੀਪਲ ਬਲਜੀਤ ਸਿੰਘ, ਮੈਡਮ ਬਬੀਤਾ ਇੰਚਾਰਜ ਐਲੀਮੈਂਟਰੀ ਵਿੰਗ, ਪਰਮਿੰਦਰ ਸਿੰਘ ਬਰਾੜ ਬਾਲੀਬਾਲ ਕੋਚ ਫਰੀਦਕੋਟ, ਹਰਜਗਦੀਪ ਸਿੰਘ ਖਹਿਰਾ ਵਾਲੀਬਾਲ ਕੋਚ ਲੁਧਿਆਣਾ, ਕੁਲਵਿੰਦਰ ਸਿੰਘ ਵੜਿੰਗ ਵਾਲੀਬਾਲ ਕੋਚ ਸ਼੍ਰੀ ਮੁਕਤਸਰ ਸਾਹਿਬ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਕੋਹਲੀ, ਹਰਪ੍ਰੀਤ ਸਿੰਘ, ਮੇਜਰ ਸਿੰਘ, ਬਲਕਰਨ ਸਿੰਘ ਜਟਾਣਾ, ਅੰਮ੍ਰਿਤਪਾਲ ਸਿੰਘ, ਗੁਰਬਾਜ ਸਿੰਘ, ਅੰਗਰੇਜ ਸਿੰਘ, ਰਾਜਕੁਮਾਰ, ਕਮਨਦੀਪ ਸਿੰਘ, ਜਤਿੰਦਰ ਪਾਲ ਸਿੰਘ, ਰਮਨਦੀਪ ਸਿੰਘ, ਮੈਡਮ ਪ੍ਰੀਤੀ ਕੋਆਰਡੀਨੇਟਰ ਜੀ.ਟੀ.ਬੀ ਸਕੂਲ ਹਾਜ਼ਿਰ ਸਨ।
Author : Malout Live