ਪੰਜਾਬ ਸਰਕਾਰ ਵੱਲੋਂ ਸਪੌਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ ਵੰਡੇ ਜਾ ਚੁੱਕੇ ਹਨ 7 ਕਰੋੜ ਰੁਪਏ
ਪੰਜਾਬ ਸਰਕਾਰ ਵੱਲੋਂ ਸਪੌਂਸਰਸਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਲੋੜਵੰਦ ਤੇ ਸਾਂਭ-ਸੰਭਾਲ ਅਤੇ ਜ਼ਰੂਰਤਮੰਦ ਬੱਚਿਆਂ ਨੂੰ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ ਜ਼ਿਲ੍ਹਾ ਦੇ 689 ਬੱਚਿਆਂ ਨੂੰ 1 ਕਰੋੜ 9 ਲੱਖ 4 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਸਪੌਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਮਿਮਿਟ ਕਾਲਜ ਮਲੋਟ ਵਿਖੇ ਮਿਲਣੀ ਕੀਤੀ। ਕੈਬਨਿਟ ਮੰਤਰੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਪੌਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ ਪੰਜਾਬ ਵਿੱਚ ਚਾਰ ਹਜ਼ਾਰ ਅਜਿਹੇ ਬੱਚਿਆਂ ਦੀ ਭਾਲ ਕੀਤੀ ਗਈ ਹੈ, ਜਿਹੜੇ ਕਿਸੇ ਮਜਬੂਰੀ ਬਸ ਹੋਟਲਾ, ਢਾਬਿਆਂ, ਸੜਕਾਂ ਤੇ ਭੀਖ ਮੰਗਦੇ ਪਾਏ ਗਏ ਹਨ, ਜਾਂ ਅਜਿਹੇ ਬੱਚੇ ਜਿਹਨਾਂ ਦੇ ਮਾਂ-ਬਾਪ ਜਾਂ ਗਰੀਬੀ ਕਾਰਨ ਪੜ੍ਹਾਈ ਨਹੀਂ ਕਰ ਪਾ ਰਹੇ ਸਨ, ਉਹਨਾਂ ਨੂੰ ਇਸ ਸਕੀਮ ਅਧੀਨ ਲਿਆਂਦਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਪੌਂਸਰਸਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਲੋੜਵੰਦ ਤੇ ਸਾਂਭ-ਸੰਭਾਲ ਅਤੇ ਜ਼ਰੂਰਤਮੰਦ ਬੱਚਿਆਂ ਨੂੰ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ ਜ਼ਿਲ੍ਹਾ ਦੇ 689 ਬੱਚਿਆਂ ਨੂੰ 1 ਕਰੋੜ 9 ਲੱਖ 4 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ। ਉਹਨਾਂ ਸਮਾਜ ਸੇਵੀ ਸੰਸਥਾਵਾਂ, ਪਤਵੰਤੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਧਿਆਨ ਵਿੱਚ ਲੋੜਵੰਦ ਬੱਚਾ ਆਵੇ ਤਾਂ ਉਸਦੀ ਜਰੂਰ ਮੱਦਦ ਕੀਤੀ ਜਾਵੇ। ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਭੀਖ ਮੰਗਵਾਉਣ ਜਾਂ ਕੰਮ ਕਰਵਾਉਣ ਦੀ ਥਾਂ ਤੇ ਉਹਨਾਂ ਨੂੰ ਸਕੂਲ ਵਿੱਚ ਜਰੂਰ ਪੜ੍ਹਾਈ ਕਰਵਾਉਣ ਤਾਂ ਜੋ ਇਹ ਬੱਚੇ ਪੜ੍ਹ ਲਿਖ ਕੇ ਆਪਣੇ ਪੈਰਾ ਤੇ ਖੜ੍ਹੇ ਹੋ ਸਕਣ। ਇਸ ਮੌਕੇ ਤੇ ਡਾ. ਸ਼ਿਵਾਨੀ ਨਾਗਪਾਲ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਅਧੀਨ ਅਜਿਹੇ ਬੱਚੇ ਜਿੰਨ੍ਹਾਂ ਦੀ ਮਾਤਾ ਵਿਧਵਾ ਹੈ ਜਾਂ ਤਲਾਕਸ਼ੁਦਾ ਹੈ ਜਾਂ ਉਸਦੇ ਪਰਿਵਾਰ ਵੱਲੋਂ ਉਸਨੂੰ ਛੱਡ ਦਿੱਤਾ ਗਿਆ ਹੈ, ਅਜਿਹੇ ਬੱਚੇ ਜੋ ਅਨਾਥ ਹਨ ਅਤੇ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਹੇ ਹਨ,
ਅਜਿਹੇ ਬੱਚੇ ਜਿਹਨਾਂ ਦੇ ਮਾਤਾ-ਪਿਤਾ ਜਾਂ ਦੋਨੋਂ ਜੇਲ੍ਹ ਵਿੱਚ ਸਜਾ ਕੱਟ ਰਹੇ ਹਨ, ਅਜਿਹੇ ਬੱਚੇ ਜਿਹਨਾਂ ਦੇ ਮਾਤਾ-ਪਿਤਾ ਲਾ-ਇਲਾਜ ਜਾਂ ਘਾਤਕ ਬਿਮਾਰੀ ਨਾਲ ਪੀੜ੍ਹਿਤ ਹਨ, ਅਜਿਹੇ ਬੱਚੇ ਜਿਹਨਾਂ ਦੇ ਮਾਤਾ-ਪਿਤਾ ਮਾਨਸਿਕ/ ਸਰੀਰਿਕ ਜਾਂ ਆਰਥਿਕ ਤੌਰ ਤੇ ਬੱਚਿਆਂ ਨੂੰ ਸੰਭਾਲਣ ਦੇ ਯੋਗ ਨਹੀਂ ਹਨ, ਅਜਿਹੇ ਬੱਚੇ ਜਿਹਨਾਂ ਨੂੰ ਸੁਰੱਖਿਆ ਅਤੇ ਉਨ੍ਹਾਂ ਵੱਲ ਧਿਆਨ ਦੇਣ ਦੀ ਜਰੂਰਤ ਹੈ ਜਿਵੇਂ ਕਿ ਬੇਘਰ ਬੱਚੇ, ਕੁਦਰਤੀ ਆਫਤ ਦਾ ਸ਼ਿਕਾਰ ਬੱਚੇ, ਬਾਲ ਮਜਦੂਰੀ, ਬਾਲ ਵਿਆਹ, ਐਚ.ਆਈ.ਵੀ/ਏਡਜ਼ ਨਾਲ ਪੀੜ੍ਹਿਤ ਬੱਚੇ, ਦਿਵਾਂਗ ਬੱਚੇ, ਗੁਆਚੇ ਜਾਂ ਘਰੋਂ ਭੱਜੇ ਬੱਚੇ, ਬਾਲ ਭਿੱਖਿਆ ਕਰਨ ਵਾਲੇ ਜਾਂ ਸੜਕਾਂ ਤੇ ਬਿਨ੍ਹਾਂ ਕਿਸੇ ਸਹਾਰੇ ਤੋਂ ਰਹਿ ਰਹੇ ਬੱਚੇ ਜਾਂ ਸ਼ੋਸ਼ਿਤ ਬੱਚੇ ਜਿਹਨਾਂ ਨੂੰ ਮੁੜ ਵਸੇਬੇ ਦੀ ਜਰੂਰਤ ਹੈ। ਇਹਨਾਂ ਬੱਚਿਆਂ ਦੀ ਪਰਿਵਾਰਿਕ ਆਮਦਨ ਪੇਂਡੂ ਖੇਤਰਾਂ ਲਈ 72,000/- ਸਲਾਨਾ ਸ਼ਹਿਰੀ ਖੇਤਰਾਂ ਲਈ 96,000- ਸਲਾਨਾ ਤੋਂ ਜਿਆਦਾ ਨਹੀਂ ਹੋਣੀ ਚਾਹੀਦੀ। ਉਹਨਾਂ ਕਿਹਾ ਕਿਹਾ ਇੱਕ ਪਰਿਵਾਰ ਦੇ ਵੱਧ ਤੋਂ ਵੱਧ ਦੋ ਬੱਚੇ, ਜਿੰਨ੍ਹਾਂ ਦੀ ਉਮਰ 0 ਤੋਂ 18 ਸਾਲ ਦੀ ਹੋਵੇ, ਉਹ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਸਕੀਮ ਤਹਿਤ ਲੋੜਵੰਦ ਬੱਚਿਆ ਨੂੰ ਸਰਵ ਪੱਖੀ ਲੋੜ ਲਈ 4000 ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।ਇਹਨਾਂ ਬੱਚਿਆਂ ਦਾ ਸਕੂਲ ਵਿੱਚ ਦਾਖਲਾ ਹੋਣਾ ਲਾਜ਼ਮੀ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ. ਜਗਦੇਵ ਸਿੰਘ ਬਾਮ ਚੇਅਰਮੈਨ, ਪ੍ਰਿੰਸਪਲ ਜਸਕਰਨ ਸਿੰਘ ਭੁੱਲਰ, ਸ਼੍ਰੀਮਤੀ ਰਤਨਦੀਪ ਕੌਰ ਜਿਲ੍ਹਾ ਪ੍ਰੋਜੈਕਟ ਅਫ਼ਸਰ, ਡਾ. ਸ਼ਿਵਾਨੀ ਨਾਗਪਾਲ ਤਹਿਸੀਲਦਾਰ ਅੰਜੂ ਬਾਲਾ ਸਿਮਰਨਜੀਤ ਸਿੰਘ ਬਲਾਕ ਪ੍ਰਧਾਨ, ਗਗਨਦੀਪ ਸਿੰਘ ਔਲਖ ਬਲਾਕ ਪ੍ਰਧਾਨ ਲਾਭ ਬੱਤਰਾ ਪ੍ਰਧਾਨ ਟਰੱਕ ਯੂਨੀਅਨ, ਮੀਕਾ ਈਨਾ ਖੇੜਾ, ਅਮਰੀਕ ਸਿੰਘ ਭੁੱਲਰ, ਗੁਰਮੀਤ ਸਿੰਘ ਵਿਰਦੀ, ਗੁਰਪ੍ਰੀਤ ਸਿੰਘ ਸਰਾਂ ਵਿਰਕ ਖੇੜਾ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਸਟੇਜ਼ ਸਕੱਤਰ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।
Author : Malout Live