ਗਿੱਦੜਬਾਹਾ ਵਿੱਚ ਸੀ.ਐਮ ਦੀ ਯੋਗਸ਼ਾਲਾ ਅਧੀਨ ਲਗਾਈਆਂ ਜਾ ਰਹੀਆਂ ਹਨ 72 ਯੋਗਾ ਕਲਾਸਾਂ
ਪੰਜਾਬ ਸਰਕਾਰ ਵੱਲੋਂ ਸੀ.ਐਮ ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ ਵਿਖੇ ਰੋਜ਼ਾਨਾ ਸਵੇਰੇ ਅਤੇ ਸ਼ਾਮ 72 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਕੁੱਲ 17,067 ਮੈਂਬਰ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਯੋਗ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਦਿੱਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਸੀ.ਐਮ ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ ਵਿਖੇ ਰੋਜ਼ਾਨਾ ਸਵੇਰੇ ਅਤੇ ਸ਼ਾਮ 72 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਕੁੱਲ 17,067 ਮੈਂਬਰ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਯੋਗ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਦਿੱਤੀ। ਵਧੇਰੇ ਜਾਣਕਾਰੀ ਦਿੰਦਿਆਂ ਯੋਗ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ‘ਸੀ.ਐਮ ਦੀ ਯੋਗਸ਼ਾਲਾ’ ਅਧੀਨ ਗਿੱਦੜਬਾਹਾ ਦੀਆਂ ਵੱਖ-ਵੱਖ ਥਾਵਾਂ ’ਤੇ 15 ਯੋਗ ਟ੍ਰੇਨਰਾਂ ਵੱਲੋਂ ਮੁਫ਼ਤ ਯੋਗਾ ਕਲਾਸਾਂ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਲਗਾ ਕੇ ਬਿਮਾਰੀਆਂ ਤੋਂ ਨਿਜ਼ਾਤ ਦਵਾਈ ਜਾ ਰਹੀ ਹੈ।
ਇਸ ਪ੍ਰੋਜੈਕਟ ਅਧੀਨ ਬੱਚੇ, ਬਜ਼ੁਰਗ, ਔਰਤਾਂ, ਪੁਰਸ਼ ਹਰ ਵਰਗ ਦੇ ਲੋਕਾਂ ਨੂੰ ਯੋਗ ਅਭਿਆਸ ਰਾਹੀਂ ਸਰੀਰਿਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗਾ ਸਿੱਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈੱਲਪਲਾਈਨ ਨੰਬਰ 76694-00500 ਸਥਾਪਿਤ ਕੀਤੀ ਹੈ, ਜਿਸ ’ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogshala.punjab.gov.in ’ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ’ਤੇ ਮਿਸ ਕਾਲ ਦੇ ਸਕਦੇ ਹਨ।
Author : Malout Live



