ਜੀ.ਜੀ ਐੱਸ ਕਾਲਜ ਆਫ ਮੈਨੇਜ਼ਮੈਂਟ ਐਂਡ ਟੈਕਨਾਲੋਜੀ ਗਿੱਦੜਬਾਹਾ ਵਿੱਚ ਐਨ.ਐੱਸ. ਵਿਭਾਗ ਵੱਲੋਂ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

ਗੁਰੂ ਗੋਬਿੰਦ ਸਿੰਘ ਕਾਲਜ ਆਫ ਮੈਨੇਜ਼ਮੈਂਟ ਐਂਡ ਟੈਕਨਾਲੋਜੀ ਗਿੱਦੜਬਾਹਾ ਦੇ ਐਨ.ਐੱਸ.ਐੱਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ.ਆਰ.ਕੇ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ 77ਵਾਂ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ਼ਭਗਤੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੰਵਿਧਾਨਕ ਮੁੱਲਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਗੁਰੂ ਗੋਬਿੰਦ ਸਿੰਘ ਕਾਲਜ ਆਫ ਮੈਨੇਜ਼ਮੈਂਟ ਐਂਡ ਟੈਕਨਾਲੋਜੀ ਗਿੱਦੜਬਾਹਾ ਦੇ ਐਨ.ਐੱਸ.ਐੱਸ  ਵਿਭਾਗ ਵੱਲੋਂ ਪ੍ਰਿੰਸੀਪਲ ਡਾ.ਆਰ.ਕੇ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ 77ਵਾਂ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ਼ਭਗਤੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੰਵਿਧਾਨਕ ਮੁੱਲਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਇਸ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. ਆਰ.ਕੇ ਉੱਪਲ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਿਰ ਸਨ।

ਕਾਲਜ ਦੇ ਸਤਿਕਾਰਯੋਗ ਪ੍ਰਿੰਸੀਪਲ ਡਾ. ਆਰ.ਕੇ ਉੱਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਫਰਜ਼ਾਂ ਦੀ ਵੀ ਯਾਦ ਦਿਲਾਉਂਦਾ ਹੈ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਵਿੱਚ ਵਿਦਿਆਰਥੀਆਂ ਦਰਮਿਆਨ ਗਣਤੰਤਰ ਅਤੇ ਸੰਵਿਧਾਨ ਦੀ ਮਹੱਤਤਾ ਸੰਬੰਧੀ ਸਲੋਗਨ ਲੇਖਨ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਗੀਤਾਂ ਅਤੇ ਕਵਿਤਾ ਉਚਾਰਨ ਸੰਦੇਸ਼ਮੂਲਕ ਗਤੀਵਿਧੀਆਂ ਰਾਹੀਂ ਗਣਤੰਤਰ ਦਿਵਸ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਐਨ.ਐੱਸ.ਐੱਸ ਕੋਆਰਡੀਨੇਟਰ ਪ੍ਰੋ. ਅਮਨਜੋਤ ਕੌਰ ਅਤੇ ਸ. ਅਮਰਜੀਤ ਸਿੰਘ ਨੇ ਕੀਤੀ।

Author : Malout Live