District NewsMalout News

8 ਪੋਹ (23 ਦਸੰਬਰ) ਅੱਜ ਦੇ ਦਿਨ ਦਾ ਇਤਿਹਾਸ

ਮਲੋਟ: ਅੱਜ ਦੇ ਦਿਨ 8 ਪੋਹ (23 ਦਸੰਬਰ) ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ (ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ), ਪੰਜ ਪਿਆਰਿਆਂ ਵਿੱਚੋਂ ਭਾਈ ਹਿੰਮਤ ਸਿੰਘ ਜੀ, ਭਾਈ ਮੋਹਕਮ ਸਿੰਘ ਜੀ ਅਤੇ ਭਾਈ ਸਾਹਿਬ ਸਿੰਘ ਜੀ ਚਮਕੌਰ ਸਾਹਿਬ ਦੀ ਜੰਗ ਵਿੱਚ ਸ਼ਹੀਦ ਹੋ ਗਏ।

ਅੱਜ ਦੀ ਇਸ ਜੰਗ ਵਿੱਚ ਭਾਈ ਜੀਵਨ ਸਿੰਘ ਜੀ ਰੰਗਰੇਟਾ ਵੀ ਹੋਰਨਾਂ ਸਿੰਘਾਂ ਸਮੇਤ ਸ਼ਹੀਦੀਆਂ ਪ੍ਰਾਪਤ ਕਰਕੇ ਆਪਣਾ ਜੀਵਨ ਸਫ਼ਲ ਕਰ ਗਏ। ਦੂਜੇ ਪਾਸੇ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ (ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ) ਗੰਗੂ ਬ੍ਰਾਹਮਣ ਦੇ ਪਿੰਡ ਖੇੜੀ ਵਿਖੇ ਉਸ ਦੇ ਘਰ ਪਹੁੰਚ ਗਏ। ਰਾਤ ਨੂੰ ਗੰਗੂ ਬ੍ਰਾਹਮਣ ਨੇ ਮਾਤਾ ਜੀ ਦੀ ਸੋਨੇ ਦੀਆਂ ਮੋਹਰਾਂ ਵਾਲੀ ਥੈਲੀ ਚੋਰੀ ਕਰ ਲਈ।

Author: Malout Live

Leave a Reply

Your email address will not be published. Required fields are marked *

Back to top button