ਸ਼੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦੌਰਾਨ 84 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦਿਨੀਂ ਪਲੇਸਮੈਂਟ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 105 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਰਿਆ ਉਪਰੰਤ 84 ਪ੍ਰਾਰਥੀਆਂ ਨੂੰ ਰੋਜ਼ਗਾਰ ਮਿਲਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦਿਨੀਂ ਪਲੇਸਮੈਂਟ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਐੱਸ.ਆਈ.ਐੱਸ ਸਕਿਊਰਟੀ ਕੰਪਨੀ ਵੱਲੋਂ ਸਕਿਊਰਟੀ ਗਾਰਡ ਦੀ ਅਸਾਮੀ ਲਈ ਚੋਣ ਕੀਤੀ ਗਈ।

ਪਲੇਸਮੈਂਟ ਕੈਂਪ ਦੌਰਾਨ 105 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਰਿਆ ਉਪਰੰਤ 84 ਪ੍ਰਾਰਥੀਆਂ ਨੂੰ ਰੋਜ਼ਗਾਰ ਮਿਲਿਆ।

Author : Malout Live