District NewsMini Stories

8 ਮਈ ਤੋਂ 14 ਮਈ ਤੱਕ ਥੈਲੇਸੀਮਿਆ ਬਾਰੇ ਹਫਤਾਵਾਰ ਜਾਗਰੂਕਤ ਅਭਿਆਨ ਚਲਾਇਆ ਗਿਆ

ਮਲੋਟ (ਆਲਮਵਾਲਾ):- ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੀ.ਐੱਚ.ਸੀ ਆਲਮਵਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਹੇਠ ਆਜ਼ਾਦੀ ਦੇ ਅਮ੍ਰਿਤ ਮਹਾਂਉਤਸਵ ਦੇ ਤਹਿਤ 8 ਮਈ ਤੋਂ 14 ਮਈ ਤੱਕ ਥੈਲੇਸੀਮਿਆ ਬਾਰੇ ਹਫ਼ਤਾਵਾਰ ਜਾਗਰੂਕਤਾ ਅਭਿਆਨ ਚਲਾਇਆ ਗਿਆ । ਇਸ ਬਾਰੇ ਵਿੱਚ ਜਾਣਕਾਰੀ ਦਿੰਦੇ ਹੋਏ ਡਾ. ਜਗਦੀਪ ਚਾਵਲਾ ਨੇ ਦੱਸਿਆ ਕਿ ਥੈਲੇਸੀਮਿਆ ਇੱਕ ਗੰਭੀਰ ਜੈਨੇਟਿਕ ਰੋਗ ਹੈ ਜੋ ਕਿ ਪੀਡ਼ਿਤ ਵਿਅਕਤੀ ਵਿੱਚ ਖੂਨ ਦੇ ਨਾਲ ਨਾਲ ਸੈੱਲ ਬਣਾਉਣ ਦੀ ਸ਼ਕਤੀ ਵੀ ਘੱਟ ਹੋ ਜਾਂਦੀ ਹੈ ਅਤੇ ਹੌਲੀ-ਹੌਲੀ ਖਤਮ ਹੁੰਦੀ ਜਾਂਦੀ ਹੈ। ਇਸ ਰੋਗ ਦੇ ਮੁੱਖ ਲੱਛਣ ਪੀਡ਼ਿਤ ਵਿਅਕਤੀ ਦੇ ਸਰੀਰਿਕ ਵਿਕਾਸ ਵਿੱਚ ਦੇਰੀ ਹੁੰਦੀ ਹੈ, ਮਰੀਜ਼ ਬਹੁਤ ਕਮਜੋਰੀ ਅਤੇ ਥਕਾਵਟ ਮਹਿਸੂਸ ਕਰਦਾ ਹੈ।  ਉਸ ਦੇ ਚਿਹਰੇ ਦੀ ਬਣਾਵਟ ਵਿੱਚ ਬਦਲਾਵ ਆ ਜਾਂਦਾ ਹੈ ਅਤੇ ਚਮੜੀ ਦਾ ਰੰਗ ਪੀਲਾ ਪੈਣਾ ਸ਼ੁਰੂ ਹੋ ਜਾਂਦਾ ਹੈ। ਪੇਸ਼ਾਬ ਗਾੜਾ ਆਉਂਦਾ ਹੈ ਅਤੇ ਤਿੱਲੀ ਦਾ ਸਰੂਪ ਵੀ ਵੱਧ ਜਾਂਦਾ ਹੈ। ਇਸ ਰੋਗ ਦੇ ਮਰੀਜ਼ ਨੂੰ ਹਰ 15-20 ਦਿਨਾਂ ਦੇ ਬਾਅਦ ਖੂਨ ਚੜਾਉਣ ਦੀ ਜ਼ਰੂਰਤ ਪੈਂਦੀ ਹੈ।

ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀ ਪੀੜੀਆਂ ਨੂੰ ਇਸ ਰੋਗ ਤੋਂ ਬਚਾਉਣ ਲਈ ਗਰਭਵਤੀ ਔਰਤਾਂ ਦਾ ਖਾਸ ਕਰ ਪਹਿਲੀ ਤਿਮਾਹੀ ਵਿੱਚ,  ਵਿਆਹ ਲਾਇਕ ਦੰਪਤੀਆਂ  ਅਤੇ ਜਿਨ੍ਹਾਂ ਦਾ ਅਨੀਮਿਆ ਠੀਕ ਨਹੀਂ ਹੋ ਰਿਹਾ ਹੋਵੇ ਉਨ੍ਹਾਂ ਦੀ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਜਾਂਚ ਕਰਵਾ ਕੇ ਹੀ ਉਪਰੋਕਤ ਸਾਰੇ ਆਪਣੀ ਆਉਣ ਵਾਲੇ ਪੀੜੀਆਂ ਨੂੰ ਇਸ ਰੋਗ ਤੋਂ ਬਚਾ ਸਕਦੇ ਹਨ। ਹਰਮਿੰਦਰ ਕੋਰ ਬਲਾਕ ਐਜ਼ੂਕੇਟਰ ਨੇ ਦੱਸਿਆ ਕਿ ਇਸ ਵਾਰ ਦਾ ਥੀਮ ਵੀ ਇਹ ਹੈ ਕਿ  “ਜਾਗਰੂਕ ਰਹੋ, ਸਾਂਝਾ ਕਰੋ ਅਤੇ ਸੰਭਾਲ ਕਰੋ”। ਉਹਨਾਂ ਨੇ ਦੱਸਿਆ ਕਿ ਸਰਕਾਰ ਦੁਆਰਾ ਥੈਲੇਸੀਮਿਆ ਦੇ ਮਰੀਜਾਂ ਨੂੰ ਸਰਕਾਰੀ ਬਲੱਡ ਬੈਂਕਾਂ ਤੋਂ ਮੁਫ਼ਤ ਖੂਨ ਉਪਲੱਬਧ ਕਰਵਾਇਆ ਜਾਂਦਾ ਹੈ। ਆਰ.ਬੀ.ਐੱਸ.ਕੇ ਟੀਮਾਂ ਦੁਆਰਾ ਵੀ ਸਕੂਲਾਂ ਵਿੱਚ ਜਾਗਰੂਕ ਕੀਤਾ ਗਿਆ ਡਾ. ਅਰਪਣ ਸਿੰਘ ਨੇ ਦੱਸਿਆ ਕਿ ਆਰ.ਬੀ.ਐੱਸ.ਕੇ ਪ੍ਰੋਗਰਾਮ ਅਧੀਨ ਸਾਰੇ 0-15 ਸਾਲ ਤੱਕ  ਦੇ ਬੱਚਿਆਂ ਦਾ ਸਾਲ ਵਿੱਚ ਇੱਕ ਵਾਰ ਮੁਫਤ ਅਨੀਮਿਆ ਜਾਂਚ ਕਰਕੇ ਇਲਾਜ ਕੀਤਾ ਜਾਂਦਾ ਹੈ। ਉਹਨਾਂ ਨੇ ਦੱਸਿਆ ਕਿ ਇਸ ਹਫ਼ਤਾਵਾਰ ਮੁਹਿੰਮ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਵੱਖ-ਵੱਖ ਸੰਸਥਾਂਵਾਂ ਦੇ ਸਹਿਯੋਗ ਨਾਲ ਥੈਲੇਸੀਮਿਆ ਦੇ ਮਰੀਜਾਂ ਲਈ ਸਪੈਸ਼ਲ ਖੂਨ ਦਾਨ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਸਰਬਜੀਤ ਕੋਰ, ਜਸਪ੍ਰੀਤ ਕੋਰ, ਮ.ਪ.ਹ.ਵ ਚਰਨਜੀਤ ਕੋਰ ਅਤੇ ਆਸ਼ਾ ਵਰਕਰਜ਼ ਮੋਜੂਦ ਸਨ।

Leave a Reply

Your email address will not be published. Required fields are marked *

Back to top button