Punjab

ਪੰਜਾਬ ‘ਚ ਅੱਜ ਤੋਂ 8ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਤੇ 12ਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋ ਚੁੱਕੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਲਈ ਜ਼ਿਲਾ ਸਿੱਖਿਆ ਵਿਭਾਗ ਵਲੋਂ ਬੋਰਡ ਦੇ ਨਿਰਦੇਸ਼ਾਂ ਮੁਤਾਬਕ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਜਾਣਕਾਰੀ ਅਨੁਸਾਰ 8ਵੀਂ ਜਮਾਤ ਦੀ ਪ੍ਰੀਖਿਆ ਸਵੇਰ ਦੀ ਸ਼ਿਫਟ ‘ਚ ਹੋਵੇਗੀ ਅਤੇ ਇਸ ਦੇ ਲਈ ਜ਼ਿਲੇ ‘ਚ ਕੁੱਲ 176 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਨ੍ਹਾਂ ਪ੍ਰੀਖਿਆ ਕੇਂਦਰਾਂ ‘ਚ ਕੁੱਲ 23,380 ਵਿਦਿਆਰਥੀ ਪ੍ਰੀਖਿਆ ਲਈ ਬੈਠਣਗੇ। ਦੱਸਣਯੋਗ ਹੈ ਕਿ 8ਵੀਂ ਦੀ ਬੋਰਡ ਪ੍ਰੀਖਿਆ ਕਾਫੀ ਸਾਲਾਂ ਬਾਅਦ ਦੁਬਾਰਾ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ 12ਵੀਂ ਜਮਾਤ ਲਈ ਜ਼ਿਲਾ ਸਿੱਖਿਆ ਬੋਰਡ ਜ਼ਿਲੇ ‘ਚ 138 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਪ੍ਰੀਖਿਆ ਕੇਂਦਰ ‘ਤੇ 22,142 ਵਿਦਿਆਰਥੀ ਬੈਠਣਗੇ।ਇਨ੍ਹਾਂ ਦੋਹਾਂ ਸ਼ਿਫਟਾਂ ‘ਚ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਗਿਣਤੀ 45,522 ਰਹੇਗੀ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਵਲੋਂ ਨਕਲ ਰਹਿਤ ਪ੍ਰੀਖਿਆ ਕਰਾਉਣ ਲਈ ਫਲਾਇੰਗ ਟੀਮਾਂ ਨੂੰ ਫੀਲਡ ‘ਚ ਭੇਜਿਆ ਜਾਵੇਗਾ, ਜਦੋਂ ਕਿ ਕੁਝ ਫਲਾਇੰਗ ਟੀਮਾਂ ਬੋਰਡ ਵਲੋਂ ਵੀ ਭੇਜੀਆਂ ਜਾਣਗੀਆਂ। ਪ੍ਰੀਖਿਆ ਕੇਂਦਰਾਂ ‘ਤੇ ਕੰਟਰੋਲਰ, ਸੁਪਰੀਡੈਂਟ ਤੋਂ ਇਲਾਵਾ ਆਬਜ਼ਰਵਰ ਵੀ ਤਾਇਨਾਤ ਰਹਿਣਗੇ। ਇਸ ਵਾਰ ਪ੍ਰੀਖਿਆਵਾਂ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਕਾਫੀ ਪਹਿਲਾਂ ਤੋਂ ਹੀ ਮਿਸ਼ਨ ਸੌ ਫੀਸਦੀ ਸ਼ੁਰੂ ਕੀਤਾ ਗਿਆ ਸੀ। ਹੁਣ ਨਤੀਜਾ ਆਉਣ ‘ਤੇ ਹੀ ਪਤਾ ਲੱਗੇਗਾ ਕਿ ਇਸ਼ ਮਿਸ਼ਨ ਦਾ ਕੀ ਅਸਰ ਹੋਵੇਗਾ। ਉੱਥੇ ਹੀ 5ਵੀਂ ਅਤੇ 10ਵੀਂ ਜਮਾਤ ਦੀਆਂ ਪ੍ਰੀਖਿਆਵਾ ਮਾਰਚ ਦੀ 15 ਤਰੀਕ ਤੋਂ ਸ਼ੁਰੂ ਹੋਣਗੀਆਂ।

Leave a Reply

Your email address will not be published. Required fields are marked *

Back to top button