ਪਿੰਡ ਸਦਰ ਵਾਲਾ ਦੇ ਖੇਤਾਂ ਵਿੱਚੋਂ ਅਣਪਛਾਤੇ ਵਿਅਕਤੀਆਂ ਵੱਲੋਂ 9 ਟਰਾਂਸਫਾਰਮਰ ਚੋਰੀ
ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਸਦਰ ਵਾਲਾ ਵਿਖੇ ਕਿਸਾਨਾਂ ਦੇ ਖੇਤਾਂ ਵਿੱਚੋਂ ਅਣਪਛਾਤੇ ਵਿਅਕਤੀਆਂ ਵੱਲੋਂ 9 ਬਿਜਲੀ ਟਰਾਂਸਫਾਰਮਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੀੜ੍ਹਿਤ ਕਿਸਾਨਾਂ ਵੱਲੋਂ ਮਾਨਯੋਗ ਐੱਸ.ਡੀ.ਓ ਸਾਹਿਬ ਅਤੇ ਦਫ਼ਤਰ ਪੀ.ਸੀ.ਪੀ.ਐੱਲ ਫੱਤਣਵਾਲਾ ਸ੍ਰੀ ਮੁਕਤਸਰ ਸਾਹਿਬ ਨੂੰ ਲਿਖਤੀ ਦਰਖਾਸਤ ਦੇ ਕੇ ਚੋਰੀ ਦੀ ਰਿਪੋਰਟ ਦਰਜ ਕਰਨ ਦੀ ਮੰਗ ਕੀਤੀ ਗਈ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਸਦਰ ਵਾਲਾ ਵਿਖੇ ਕਿਸਾਨਾਂ ਦੇ ਖੇਤਾਂ ਵਿੱਚੋਂ ਅਣਪਛਾਤੇ ਵਿਅਕਤੀਆਂ ਵੱਲੋਂ 9 ਬਿਜਲੀ ਟਰਾਂਸਫਾਰਮਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੀੜ੍ਹਿਤ ਕਿਸਾਨਾਂ ਵੱਲੋਂ ਮਾਨਯੋਗ ਐੱਸ.ਡੀ.ਓ ਸਾਹਿਬ ਅਤੇ ਦਫ਼ਤਰ ਪੀ.ਸੀ.ਪੀ.ਐੱਲ ਫੱਤਣਵਾਲਾ ਸ੍ਰੀ ਮੁਕਤਸਰ ਸਾਹਿਬ ਨੂੰ ਲਿਖਤੀ ਦਰਖਾਸਤ ਦੇ ਕੇ ਚੋਰੀ ਦੀ ਰਿਪੋਰਟ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਵੱਲੋਂ ਦਿੱਤੀ ਦਰਖਾਸਤ ਅਨੁਸਾਰ ਮਿਤੀ 21 ਅਤੇ 22 ਨਵੰਬਰ 2026 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਪਿੰਡ ਸਦਰ ਵਾਲਾ ਦੇ ਖੇਤਾਂ ਵਿੱਚ ਲੱਗੇ 9 ਟਰਾਂਸਫਾਰਮਰ ਚੋਰੀ ਕਰ ਲਏ ਗਏ। ਇਸ ਘਟਨਾ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨਾਂ ਨੇ ਆਪਣੀ ਦਰਖਾਸਤ ਵਿੱਚ ਦੱਸਿਆ ਕਿ ਉਨ੍ਹਾਂ ਦੇ ਖੇਤਾਂ ਵਿੱਚੋਂ ਟਰਾਂਸਫਾਰਮਰ ਚੋਰੀ ਹੋਣ ਕਾਰਨ ਖੇਤੀਬਾੜੀ ਦੇ ਕੰਮ ਵੀ ਪ੍ਰਭਾਵਿਤ ਹੋ ਰਹੇ ਹਨ। ਦਰਖਾਸਤ ਦੇਣ ਵਾਲੇ ਕਿਸਾਨਾਂ ਵਿੱਚ ਸੁਖਚੈਨ ਸਿੰਘ ਪੁੱਤਰ ਈਸ਼ਰ ਸਿੰਘ, ਗੁਰਨਾਮ ਸਿੰਘ ਪੁੱਤਰ ਈਸ਼ਰ ਸਿੰਘ, ਜਗਜੀਤ ਸਿੰਘ ਪੁੱਤਰ ਨਛੱਤਰ ਸਿੰਘ, ਕੁਲਬੀਰ ਸਿੰਘ ਪੁੱਤਰ ਹਰਪਾਲ ਸਿੰਘ, ਜਸਵੰਤ ਸਿੰਘ ਪੁੱਤਰ ਬੂਟਾ ਸਿੰਘ, ਹਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਅਤੇ ਬਲਵਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਸ਼ਾਮਿਲ ਹਨ। ਕਿਸਾਨਾਂ ਨੇ ਸੰਬੰਧਿਤ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਟਰਾਂਸਫਾਰਮਰ ਚੋਰੀ ਹੋਣ ਦੀ ਰਿਪੋਰਟ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੇ ਚੋਰੀ ਹੋਏ ਟਰਾਂਸਫਾਰਮਰ ਦੁਬਾਰਾ ਮੁਹੱਈਆ ਕਰਵਾਏ ਜਾਣ।
Author : Malout Live



