ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਜਾਰੀ- ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਪੰਜਾਬ : ਪੰਜਾਬ ਸਰਕਾਰ ਨੇ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਮਾਜਿਕ ਨਿਆ, ਅਧਿਕਾਰਿਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 15 ਸੰਸਥਾਵਾਂ ਨੂੰ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਸੰਬੰਧੀ ਪ੍ਰਵਾਨਗੀ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ 92.00 ਕਰੋੜ ਰੁਪਏ ਦੀ ਰਾਸ਼ੀ ਨਾਲ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।

ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਵਿਦਾਇਗੀ ਸੰਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟ ਮੈਟਰਿਕ ਸਕਾਲਰਸ਼ਿਪ ਫਾਰ ਐੱਸ.ਸੀ ਸਟੂਡੈਂਟਸ ਸਕੀਮ ਅਧੀਨ ਸਰਕਾਰੀ ਸੰਸਥਾਵਾਂ ਅਤੇ ਪੰਜਾਬ ਸੂਬੇ ਦੇ ਵਿਦਿਆਰਥੀ ਜੋ ਕਿ ਹੋਰ ਸੂਬਿਆਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ, ਨੂੰ ਸਾਲ 2017-18 ਤੋਂ 2019-20 ਤੱਕ ਦੀ ਫੀਸ ਦੀ 40% ਅਦਾਇਗੀ ਲਈ 92.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ.ਸੀ ਸਟੂਡੈਂਟਸ ਸਕੀਮ ਅਧੀਨ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।

Author : Malout Live