90 ਵਿਧਾਨ ਸਭਾ ਸੀਟਾਂ ‘ਤੇ 1168 ਉਮੀਦਵਾਰ ਚੋਣ ਮੈਦਾਨ ਵਿਚ ਅਜ਼ਮਾ ਰਹੇ ਨੇ ਆਪਣੀ ਕਿਸਮਤ

ਹਰਿਆਣਾ : ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖ ਗਿਆ ਹੈ। ਇਨ੍ਹਾਂ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਲਈ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ 1168 ਉਮੀਦਵਾਰ ਚੋਣ ਮੈਦਾਨ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਹਰਿਆਣਾ ਦੇ ਸੰਯੁਕਤ ਮੁੱਖ ਚੋਣ ਅਧਿਕਾਰੀ ਡਾ. ਇੰਦਰ ਜੀਤ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜ਼ਿਲ੍ਹਾ ਅੰਬਾਲਾ ਵਿਚ ਕੁੱਲ 36, ਜ਼ਿਲ੍ਹਾ ਝੱਜਰ ਵਿਚ 58, ਜ਼ਿਲ੍ਹਾ ਕੈਥਲ ਵਿਚ 57, ਜ਼ਿਲ੍ਹਾ ਕੁਰੂਕਸ਼ੇਤਰ ਵਿਚ 44, ਜ਼ਿਲ੍ਹਾ ਸਿਰਸਾ ਵਿਚ 66, ਜ਼ਿਲ੍ਹਾ ਹਿਸਾਰ ਵਿਚ 118, ਜ਼ਿਲ੍ਹਾ ਯਮੁਨਾਨਗਰ ਵਿਚ 46, ਜ਼ਿਲ੍ਹਾ ਮਹੇਂਦਰਗੜ ਵਿਚ 45, ਜ਼ਿਲ੍ਹਾ ਚਰਖੀ ਦਾਦਰੀ ਵਿਚ 27, ਜ਼ਿਲ੍ਹਾ ਰਿਵਾੜੀ ਵਿਚ 41, ਜ਼ਿਲ੍ਹਾ ਜੀਂਦ ਵਿਚ 63, ਜ਼ਿਲ੍ਹਾ ਪੰਚਕੂਲਾ ਵਿਚ 24, ਜ਼ਿਲ੍ਹਾ ਫਤਿਹਾਬਾਦ ਵਿਚ 50, ਜ਼ਿਲ੍ਹਾ ਰੋਹਤਕ ਵਿਚ 58, ਜ਼ਿਲ੍ਹਾ ਪਾਣੀਪਤ ਵਿਚ 40, ਜ਼ਿਲ੍ਹਾ ਮੇਵਾਤ ਵਿਚ 35, ਜ਼ਿਲ੍ਹਾ ਸੋਨੀਪਤ ਵਿਚ 72, ਜ਼ਿਲ੍ਹਾ ਫਰੀਦਾਬਾਦ ਵਿਚ 69, ਜ਼ਿਲ੍ਹਾ ਭਿਵਾਨੀ ਵਿਚ 71, ਜ਼ਿਲ੍ਹਾ ਕਰਨਾਲ ਵਿਚ 59, ਜ਼ਿਲ੍ਹਾ ਗੁਰੂਗ੍ਰਾਮ ਵਿਚ 54, ਜ਼ਿਲ੍ਹਾ ਪਲਵਲ ਵਿਚ ਕੁਲ 35 ਉਮੀਦਵਾਰ ਚੋਣ ਮੈਦਾਨ ਵਿਚ ਡਟੇ ਹੋਏ ਹਨ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨਾਲ ਮਿਲ ਕੇ ਹਰਿਆਣਾ ਵਿਧਾਨ ਸਭਾ ਚੋਣਾਂ ਲੜੇਗਾ। ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।