ਪਿੰਡ ਮੋਹਲਾਂ ਵਿੱਚ 35 ਸਾਲਾਂ ਨੌਜਵਾਨ ਨੇ ਲਾਇਸੈਂਸੀ 12 ਬੋਰ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਮਲੋਟ ਦੇ ਪਿੰਡ ਮੋਹਲਾਂ ਵਿੱਚ ਇੱਕ 35 ਸਾਲਾ ਨੌਜਵਾਨ ਨੇ ਆਪਣੀ ਲਾਇਸੈਂਸੀ 12 ਬੋਰ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਤਰਾਂ ਅਨੁਸਾਰ ਨੌਜਵਾਨ ਵੱਲੋਂ ਇਹ ਕਦਮ ਘਰੇਲੂ ਕਲੇਸ਼ ਦੇ ਚੱਲਦਿਆਂ ਜਾ ਡਿਪਰੈਂਸਨ ਦੇ ਚਲਦਿਆਂ ਇਹ ਕਦਮ ਚੁੱਕਿਆ ਗਿਆ ਦੱਸਿਆ ਜਾ ਰਿਹਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਬ-ਡਿਵੀਜ਼ਨ ਮਲੋਟ ਦੇ ਪਿੰਡ ਮੋਹਲਾਂ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ 35 ਸਾਲਾ ਨੌਜਵਾਨ ਨੇ ਆਪਣੀ ਲਾਇਸੈਂਸੀ 12 ਬੋਰ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਤਰਾਂ ਅਨੁਸਾਰ ਨੌਜਵਾਨ ਵੱਲੋਂ ਇਹ ਕਦਮ ਘਰੇਲੂ ਕਲੇਸ਼ ਦੇ ਚੱਲਦਿਆਂ ਜਾ ਡਿਪਰੈਂਸਨ ਦੇ ਚਲਦਿਆਂ ਇਹ ਕਦਮ ਚੁੱਕਿਆ ਗਿਆ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਥਾਣਾ ਕਬਰਵਾਲਾ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਮਲੋਟ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤੀ।

ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਰਣਬੀਰ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀਆਂ ਦੋ ਧੀਆਂ ਹਨ, ਜਿਨ੍ਹਾਂ ਵਿੱਚੋਂ ਵੱਡੀ ਦੀ ਉਮਰ ਕਰੀਬ 8 ਸਾਲ ਅਤੇ ਛੋਟੀ ਦੀ ਉਮਰ ਲਗਭਗ 5 ਸਾਲ ਦੱਸੀ ਜਾ ਰਹੀ ਹੈ। ਫਿਲਹਾਲ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੇ ਅਸਲੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੀ ਉਡੀਕ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Author : Malout Live