ਪਸ਼ੂ ਪਾਲਣ ਵਿਭਾਗ ਵੱਲੋਂ 7 ਦਸੰਬਰ ਨੂੰ ਪਿੰਡ ਫੁੱਲੂ ਖੇੜਾ ਵਿਖੇ ਲਗਾਇਆ ਗਿਆ ਬਲਾਕ ਪੱਧਰੀ ਕੈਂਪ

ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਦਾਸ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਹਾਇਕ ਨਿਰਦੇਸ਼ਕ ਡਾ. ਗੁਰਦਿੱਤ ਸਿੰਘ ਦੀ ਅਗਵਾਈ ਹੇਠ ਕੈਡ ਸਕੀਮ ਤਹਿਤ ਬਲਾਕ ਪੱਧਰੀ ਕੈਂਪ ਦਾ ਆਯੋਜਨ ਪਸ਼ੂ ਪਾਲਣ ਵਿਭਾਗ ਵੱਲੋਂ 7 ਦਸੰਬਰ ਨੂੰ ਪਿੰਡ ਫੁੱਲੂ ਖੇੜਾ ਵਿਖੇ ਕੈਡ ਸਕੀਮ ਤਹਿਤ ਬਲਾਕ ਪੱਧਰੀ ਕੈਂਪ ਲਗਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਦਾਸ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਹਾਇਕ ਨਿਰਦੇਸ਼ਕ ਡਾ. ਗੁਰਦਿੱਤ ਸਿੰਘ ਦੀ ਅਗਵਾਈ ਹੇਠ ਕੈਡ ਸਕੀਮ ਤਹਿਤ ਬਲਾਕ ਪੱਧਰੀ ਕੈਂਪ ਦਾ ਆਯੋਜਨ ਪਸ਼ੂ ਪਾਲਣ ਵਿਭਾਗ ਵੱਲੋਂ 7 ਦਸੰਬਰ ਨੂੰ ਪਿੰਡ ਫੁੱਲੂ ਖੇੜਾ ਵਿਖੇ ਕੈਡ ਸਕੀਮ ਤਹਿਤ ਬਲਾਕ ਪੱਧਰੀ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ. ਪਰਸ਼ੋਤਮ ਕੁਮਾਰ ਮਾਂਝੀ ਵੀ.ਓ ਮਲੋਟ ਨੇ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਵੱਖ-ਵੱਖ ਸਕੀਮਾਂ ਮੂੰਹ ਖੁਰ ਅਤੇ ਗਲਘੋਟੂ ਬਿਮਾਰੀ ਤੋਂ ਬਚਾ ਵਾਸਤੇ ਵੈਕਸੀਨੇਸ਼ਨ ਕੇ.ਸੀ.ਸੀ ਸਕੀਮਾਂ ਬਾਰੇ ਦੱਸਿਆ।

ਡਾ. ਸਿਮਰਤਬੀਰ ਸਿੰਘ ਵੀ.ਓ ਭਾਈਕਾ ਕੇਰਾ ਨੇ ਪਸ਼ੂਆਂ ਦੀ ਬਿਮਾਰੀ ਹਰੇ ਚਾਰੇ ਪਸ਼ੂ ਪ੍ਰਬੰਧਨ ਅਤੇ ਇਲਾਜ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਕੈਂਪ ਦੌਰਾਨ 55 ਪਸ਼ੂ ਪਾਲਕਾਂ ਦੇ 82 ਪਸ਼ੂਆਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੌਰਾਨ ਹਾਜ਼ਿਰ ਪਸ਼ੂ ਪਾਲਕਾਂ ਨੂੰ ਰਿਫਰੈਸ਼ਮੈਂਟ ਵੀ ਦਿੱਤਾ ਗਿਆ। ਪਿੰਡ ਦੇ ਸਰਪੰਚ ਵੱਲੋਂ ਸਮੂਹ ਪਿੰਡ ਵਾਸੀਆਂ ਨੂੰ ਕੈਂਪ 'ਚ ਆਉਣ ਲਈ ਧੰਨਵਾਦ ਕੀਤਾ। ਕੈਂਪ ਦੌਰਾਨ ਸ਼੍ਰੀ ਸੁਖਪ੍ਰੀਤ ਸਿੰਘ ਵੀ.ਪੀ ਭਾਈਕਾ ਕੇਰਾ, ਸ਼੍ਰੀ ਗੁਰਸੇਵਕ ਸਿੰਘ ਅਤੇ ਅਖਬਾਰ ਖਾਨ ਵੀ ਹਾਜ਼ਿਰ ਰਹੇ।

Author : Malout Live