SC ਬੱਚਿਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਦੇ ਬੈਂਕ ਖਾਤੇ ਅਧਾਰ ਨਾਲ ਸੀਡਡ ਕਰਨ ਲਈ ਲਗਾਇਆ ਗਿਆ ਕੈਂਪ

SC ਬੱਚਿਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਦੇ ਬੈਂਕ ਖਾਤੇ ਅਧਾਰ ਕਾਰਡ ਨਾਲ ਸੀਡਡ ਕਰਨ ਲਈ ਜਿਲ੍ਹਾ ਪੱਧਰੀ ਕੈਂਪ ਦਾ ਆਯੋਜਨ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ। ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਦੇ ਬੈਂਕ ਖਾਤੇ ਅਧਾਰ ਨਾਲ ਸੀਡਡ ਕੀਤੇ ਗਏ ਤਾਂ ਜੋ ਲੋੜਵੰਦ ਵਿਦਿਆਰਥੀ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਵਿਭਾਗ ਦੀਆਂ ਹਦਾਇਤਾਂ ਦੇ ਸਨਮੁੱਖ SC ਬੱਚਿਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਦੇ ਬੈਂਕ ਖਾਤੇ ਅਧਾਰ ਕਾਰਡ ਨਾਲ ਸੀਡਡ ਕਰਨ ਲਈ ਜਿਲ੍ਹਾ ਪੱਧਰੀ ਕੈਂਪ ਦਾ ਆਯੋਜਨ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ।

ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਜਗਮੋਹਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਇੰਡੀਅਨ ਪੋਸਟਲ ਪੇਮੈਂਟ ਬੈਂਕ ਦੁਆਰਾ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਦੇ ਬੈਂਕ ਖਾਤੇ ਅਧਾਰ ਨਾਲ ਸੀਡਡ ਕੀਤੇ ਗਏ ਤਾਂ ਜੋ ਲੋੜਵੰਦ ਵਿਦਿਆਰਥੀ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਸਕੀਮ ਤਹਿਤ ਕੋਈ ਵੀ ਵਿਦਿਆਰਥੀ ਲਾਭ ਤੋਂ ਵਾਂਝਾ ਨਾ ਰਹੇ, ਇਸ ਲਈ ਜਿਲ੍ਹੇ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਨਾਲ ਰਾਬਤਾ ਕਾਇਮ ਕਰਕੇ ਜਿਲ੍ਹਾ ਪੱਧਰੀ ਕੈਂਪ ਵਿੱਚ ਪਹੁੰਚ ਕਰਕੇ ਸਮੂਹ ਵਿਦਿਆਰਥੀਆਂ ਦੇ ਬੈਂਕ ਖਾਤੇ ਅਧਾਰ ਨਾਲ ਸੀਡਡ ਕਰਨ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ।

Author : Malout Live