ਲੰਬੀ ਵਿੱਚ ਕਾਂਗਰਸੀ ਆਗੂ ਫਤਿਹ ਸਿੰਘ ਬਾਦਲ ਅਤੇ ਯੂਥ ਕਾਂਗਰਸੀ ਆਗੂ ਲਖਵਿੰਦਰ ਸਿੰਘ ਚੰਨੂ ਦੀ ਅਗਵਾਈ ‘ਚ ਕੱਢਿਆ ਕੈਂਡਲ ਮਾਰਚ
ਬੀਤੇ ਦਿਨੀ ਮਾਨਸਾ ਵਿਖੇ ਹੋਏ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਿੱਚ ਹਲਕਾ ਲੰਬੀ ਵਿਖੇ ਕਾਂਗਰਸੀ ਆਗੂ ਫਤਿਹ ਸਿੰਘ ਬਾਦਲ ਅਤੇ ਯੂਥ ਕਾਂਗਰਸ ਦੇ ਆਗੂ ਲਖਵਿੰਦਰ ਸਿੰਘ ਚੰਨੂ ਦੀ ਅਗਵਾਈ ਵਿੱਚ ਇਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੇ ਦਿਨੀ ਮਾਨਸਾ ਵਿਖੇ ਹੋਏ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਿੱਚ ਹਲਕਾ ਲੰਬੀ ਵਿਖੇ ਕਾਂਗਰਸੀ ਆਗੂ ਫਤਿਹ ਸਿੰਘ ਬਾਦਲ ਅਤੇ ਯੂਥ ਕਾਂਗਰਸ ਦੇ ਆਗੂ ਲਖਵਿੰਦਰ ਸਿੰਘ ਚੰਨੂ ਦੀ ਅਗਵਾਈ ਵਿੱਚ ਇਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ। ਇਹ ਕੈਂਡਲ ਮਾਰਚ ਲੰਬੀ ਦੇ ਪੰਜਾਵਾ ਰੋਡ ਤੋਂ ਸ਼ੁਰੂ ਹੋ ਕੇ ਵਾਪਿਸ ਇੱਥੇ ਹੀ ਸਮਾਪਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਸਾਨੂੰ ਸਭ ਨੂੰ ਨਸ਼ਿਆਂ ਖਿਲਾਫ ਇਸ ਲੜਾਈ ਵਿੱਚ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਪਰਵਿੰਦਰ ਸਿੰਘ ਝੋਟੇ ਦਾ ਸ਼ਰੇਆਮ ਕਤਲ ਕਰਨ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਅਤੇ ਇਨਸਾਫ ਦੀ ਮੰਗ ਕੀਤੀ। ਇਸ ਮੌਕੇ ਕਾਂਗਰਸ ਦੀ ਸਮੁੱਚੀ ਟੀਮ ਅਤੇ ਵਰਕਰ ਹਾਜ਼ਿਰ ਸਨ।
Author : Malout Live



